Khanuri Border News : ਖਨੌਰੀ ਬਾਰਡਰ ’ਤੇ ਸ਼ਹੀਦ ਸ਼ੁਭਕਰਨ ਸਿੰਘ ਦੀ ਬਰਸੀ ਸਮਾਗਮ ਕਰਵਾਇਆ

By : BALJINDERK

Published : Feb 21, 2025, 4:39 pm IST
Updated : Feb 21, 2025, 8:51 pm IST
SHARE ARTICLE
ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ

Khanuri Border News : ਸਮਾਗਮ ਦੌਰਾਨ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ

Khanuri Border News in Punjabi : ਸ਼ੁਭਕਰਨ ਸਿੰਘ ਦੀ ਸ਼ਹਾਦਤ ਦੀ ਪਹਿਲੀ ਬਰਸੀ 'ਤੇ, ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸ਼ਰਧਾਂਜਲੀ ਸਭਾਵਾਂ ਦਾ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਬਠਿੰਡਾ ਦਾ ਬੱਲੋ ਪਿੰਡ, ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ, ਸ਼ੰਭੂ ਮੋਰਚਾ, ਰਤਨਪੁਰਾ ਮੋਰਚਾ ਸ਼ਾਮਲ ਸਨ, ਜਿਸ ਵਿੱਚ ਹਜ਼ਾਰਾਂ ਕਿਸਾਨਾਂ ਨੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਜਗਜੀਤ ਸਿੰਘ ਡੱਲੇਵਾਲ ਜੀ ਨੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਸਟੇਜ 'ਤੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।  ਸਮਾਗਮ ਦੌਰਾਨ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨੂੰ ਨਤਮਸਤਕ ਹੋਏ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਸ਼ਹੀਦ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ ’ਤੇ ਸ਼ਰਧਾਜ਼ਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ਼ੁਭਕਰਨ ਸਿੰਘ ਭਰੀ ਜਵਾਨੀ ਵਿਚ ਸ਼ਹਾਦਤ ਜਾਮ ਪੀ ਗਿਆ ਹੈ ਉਹ ਨੂੰ ਕਦੇ ਭੁੱਲਿਆ ਨਹੀਂ ਜਾਵੇਗਾ। 

ਅੱਜ ਬੱਲੋ ਪਿੰਡ ਵਿੱਚ ਸ਼ਹੀਦ ਸ਼ੁਭਕਰਨ ਸਿੰਘ ਜੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਜੀ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੱਕਾਂ ਅਤੇ ਨਿਆਂ ਲਈ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ, ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ, ਇਸਦੇ ਉਲਟ ਉਨ੍ਹਾਂ ਅਧਿਕਾਰੀਆਂ ਨੂੰ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕਰਨ ਦੀ ਸਿਫਾਰਸ਼ ਕੀਤੀ ਗਈ ਸੀ, ਜੋ ਕਿਸਾਨਾਂ ਦੇ ਵਿਰੋਧ ਕਾਰਨ ਵਾਪਸ ਲੈ ਲਈ ਗਈ ਸੀ।

ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਵਾਂਗ ਹੀ ਕੱਲ੍ਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਦੇਸ਼ ਦੇ ਸਾਰੇ ਕਿਸਾਨਾਂ ਦੀਆਂ ਫ਼ਸਲਾਂ ਦੀ 100% ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਲਈ ਅੰਦੋਲਨ ਚੱਲ ਰਿਹਾ ਹੈ ਅਤੇ ਦੇਸ਼ ਦੇ ਸਾਰੇ ਕਿਸਾਨਾਂ ਦੇ ਸਮਰਥਨ ਨਾਲ ਕਿਸਾਨ ਮੋਰਚੇ ਨੂੰ ਜਿੱਤ ਵੱਲ ਲਿਜਾਇਆ ਜਾਵੇਗਾ। ਕੱਲ੍ਹ ਦੋਵਾਂ ਮੋਰਚਿਆਂ ਦਾ 28 ਮੈਂਬਰੀ ਵਫ਼ਦ ਮੀਟਿੰਗ ਵਿੱਚ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਐਮਐਸਪੀ ਗਰੰਟੀ ਕਾਨੂੰਨ ਬਹੁਤ ਜ਼ਰੂਰੀ ਹੈ ਅਤੇ ਇਹ ਸਿਰਫ਼ ਇੱਕ ਮੰਗ ਨਹੀਂ ਸਗੋਂ ਸਮੇਂ ਦੀ ਲੋੜ ਹੈ।

 (For more news apart from The anniversary ceremony Shaheed Shubkaran Singh was held at Khanuri border News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement