
ਕੀ ਭਾਰਤ 'ਚ ਅੱਜ ਵੀ ਅੰਗਰੇਜ਼ਾਂ ਦਾ ਰਾਜ ਹੈ?
ਜੂਨ 1984 'ਚ ਭਾਰਤੀ ਫ਼ੌਜਾਂ ਵਲੋਂ ਦਰਬਾਰ ਸਾਹਿਬ ਵਿਖੇ ਅੰਜਾਮ ਦਿਤੇ ਗਏ ਸਾਕਾ ਨੀਲਾ ਤਾਰਾ 'ਚ ਬਰਤਾਨੀਆ ਦੀ ਫ਼ੌਜ ਦੀ ਸਮੂਲੀਅਤ ਕੀ ਸ਼ਹੀਦ ਉਧਮ ਸਿੰਘ ਵਲੋਂ ਜਨਰਲ ਡਾਇਰ ਨੂੰ ਮਾਰਨ ਦਾ ਬਦਲਾ ਸੀ? ਇਹ ਗੰਭੀਰ ਸਵਾਲ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸਾਹਮਣੇ ਰੱਖੇ। ਉਨ੍ਹਾਂ ਬਰਤਾਨੀਆ ਸਰਕਾਰ ਦੀ ਸਾਕਾ ਨੀਲਾ ਤਾਰਾ 'ਚ ਭਾਈਵਾਲੀ ਦੇ ਤੱਥ ਦੇਸ਼ ਦੇ ਸਾਹਮਣੇ ਰੱਖਣ ਦੀ ਵੀ ਅਪੀਲ ਕੀਤੀ।
Rajnath Singh
ਸ਼੍ਰੋਮਣੀ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੁੰਦੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਰਾਜਨਾਥ ਸਿੰਘ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਸਿੱਖ ਕੌਮ ਨੂੰ ਦੇਣ ਦੀ ਦਲੀਲ ਦਿਤੀ।ਆਗੂਆਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਤੋਂ ਪਹਿਲਾਂ ਬਰਤਾਨੀਆ ਸਰਕਾਰ ਤੋਂ ਸਲਾਹ ਕਰਨ ਦੀਆਂ ਜੋ ਗੱਲਾਂ ਮੀਡੀਆ ਰਾਹੀਂ ਆ ਰਹੀਆਂ ਹਨ,
Chandumajra
ਉਸ ਤੋਂ ਲਗਦਾ ਹੈ ਕਿ ਭਾਰਤ ਖ਼ੁਦ ਮੁਖਤਿਆਰ ਦੇਸ਼ ਨਾ ਹੋ ਕੇ ਅੱਜ ਵੀ ਬ੍ਰਿਟਿਸ਼ ਹਕੂਮਤ ਦਾ ਹਿੱਸਾ ਹੈ। ਚੰਦੂਮਾਜਰਾ ਨੇ ਖ਼ਦਸ਼ਾ ਜਤਾਇਆ ਕਿ ਸ਼ਹੀਦ ਉਧਮ ਸਿੰਘ ਵਲੋਂ ਜਲਿਆਂਵਾਲੇ ਬਾਗ ਦੇ ਸਾਕੇ ਦਾ ਬਦਲਾ ਲੈਂਦੇ ਹੋਏ ਜਨਰਲ ਡਾਇਰ 'ਤੇ ਕੀਤੇ ਗਏ ਕਤਲ ਦਾ ਗੁੱਸਾ ਵੀ ਸਾਕਾ ਨੀਲਾ ਤਾਰਾ 'ਚ ਬ੍ਰਿਟਿਸ਼ ਹਕੂਮਤ ਦੀ ਸ਼ਮੂਲੀਅਤ ਦਾ ਕਾਰਨ ਹੋ ਸਕਦਾ ਹੈ।