ਗਠਜੋੜ ਨਹੀਂ ਹੋਇਆ ਤਾਂ ‘ਆਪ’ ਨੇ ਘੜੀ ਇਹ ਰਣਨੀਤੀ
Published : Mar 21, 2019, 2:16 pm IST
Updated : Mar 21, 2019, 2:16 pm IST
SHARE ARTICLE
AAP
AAP

ਹੁਣ ‘ਆਪ’ ਨੇ ਗਠਜੋੜ ਦੀਆਂ ਕੋਸ਼ਿਸ਼ਾਂ ਛੱਡ ਪੰਜਾਬ ਦੇ 13 ਉਮੀਦਵਾਰਾਂ ਦੀ ਬਣਾਈ ਸੂਚੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਹੁਣ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਕਰਨ ਦੀ ਰਣਨੀਤੀ ਨੂੰ ਛੱਡ ਕੇ ਇਕੱਲੇ ਹੀ ਚੋਣ ਮੈਦਾਨ ਵਿਚ ਉਤਰਨ ਦਾ ਫ਼ੈਸਲਾ ਕਰਦੇ ਹੋਏ 13 ਲੋਕ ਸਭਾ ਸੀਟਾਂ ਤੋਂ ਅਪਣੇ ਉਮੀਦਵਾਰ ਫਾਈਨਲ ਕਰ ਲਏ ਹਨ। ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਤਿਆਰ ਕਰ ਲਈ ਅਤੇ ਅਗਲੇ ਹਫ਼ਤੇ ਉਮੀਦਵਾਰਾਂ ਦਾ ਐਲਾਨ ਸੰਭਵ ਹੈ। 'ਆਪ' ਦੀ ਕੋਰ ਕਮੇਟੀ ਵਲੋਂ ਉਮੀਦਵਾਰਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ, ਜਿਸ 'ਤੇ ਪਾਰਟੀ ਦੀ ਕੌਮੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਹੀ ਮੁਹਰ ਲਾਉਣੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵਾਰ ਪਾਰਟੀ ਬਾਹਰੀ ਸਿਆਸੀ ਨੇਤਾਵਾਂ ਦੀ ਥਾਂ ਪਾਰਟੀ ਦੇ ਆਗੂਆਂ ਨੂੰ ਹੀ ਟਿਕਟਾਂ ਦੇ ਰਹੀ ਹੈ। ਸੂਤਰਾਂ ਮੁਤਾਬਕ ਕੋਰ ਕਮੇਟੀ ਵਲੋਂ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਤਿਆਰ ਕੀਤੀ ਸੂਚੀ ਵਿਚ ਲੋਕ ਸਭਾ ਹਲਕਾ ਪਟਿਆਲਾ ਤੋਂ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਫ਼ੌਜੀ ਵਿੰਗ ਦੇ ਸਾਬਕਾ ਪ੍ਰਧਾਨ ਕਰਨਲ ਭਲਿੰਦਰ ਸਿੰਘ, ਮੁਲਾਜ਼ਮ ਆਗੂ ਹਰੀ ਸਿੰਘ ਟੌਹੜਾ, ਟਰੇਡਰ ਸੈੱਲ ਦੀ ਪ੍ਰਧਾਨ ਨੀਨਾ ਮਿੱਤਲ ਅਤੇ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੌੜੇਮਾਜਰਾ ਵਿੱਚੋਂ ਕਿਸੇ ਇਕ ਨੂੰ ਉਮੀਦਵਾਰ ਬਣਾਉਣ ਦੀ ਸੰਭਾਵਨਾ ਹੈ।

ਪਟਿਆਲਾ ਹਲਕੇ ਤੋਂ ਪਾਰਟੀ ’ਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਪੰਜਾਬ ਜਮਹੂਰੀ ਗੱਠਜੋੜ ਵਲੋਂ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਰਾਖਵੇਂ ਹਲਕਾ ਫ਼ਤਹਿਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੂੰ ‘ਆਪ’ ’ਚੋਂ ਮੁਅੱਤਲ ਕੀਤੇ ਹੋਣ ਕਰਕੇ ਨਵਾਂ ਚਿਹਰਾ ਲੋੜੀਂਦਾ ਸੀ। ਇਸ ਲਈ ਇੱਥੋਂ ਪਾਰਟੀ ਦੇ ਆਗੂ ਬਲਜਿੰਦਰ ਸਿੰਘ ਚੌਂਦਾ ਤੇ ਮਹਿਲਾ ਵਿੰਗ ਦੀ ਆਗੂ ਸੁਖਵਿੰਦਰ ਕੌਰ ਵਿਚੋਂ ਕਿਸੇ ਇੱਕ ਦੇ ਉਮੀਦਵਾਰ ਬਣਨ ਦੇ ਆਸਾਰ ਹਨ।

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭੁਪਿੰਦਰ ਸਿੰਘ ਬਿੱਟੂ, ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਅਤੇ ਬੁੱਧੀਜੀਵੀ ਸੈੱਲ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਵਿਚੋਂ ਕਿਸੇ ਜਣੇ ਨੂੰ ਟਿਕਟ ਮਿਲ ਸਕਦੀ ਹੈ। ਜਲੰਧਰ ਰਾਖਵੇਂ ਹਲਕੇ ਤੋਂ ਸਾਬਕਾ ਜਸਟਿਸ ਜ਼ੋਰਾ ਸਿੰਘ ਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਡਾ. ਸ਼ਿਵਦਿਆਲ ਸਿੰਘ ਮਾਲੀ ’ਚੋਂ ਕਿਸੇ ਇਕ ਨੂੰ ਟਿਕਟ ਦਿਤੀ ਜਾ ਸਕਦੀ ਹੈ। ਸੂਤਰਾਂ ਅਨੁਸਾਰ ਹਲਕਾ ਲੁਧਿਆਣਾ ਤੋਂ ਪਾਰਟੀ ਦੇ ਸੂਬਾਈ ਆਗੂ ਸੀਏ ਸੁਰੇਸ਼ ਗੋਇਲ ਨੂੰ ਟਿਕਟ ਦੇਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਹਲਕਾ ਫਿਰੋਜ਼ਪੁਰ ਤੋਂ ਮਾਲਵਾ ਖੇਤਰ ਦੇ ਯੂਥ ਵਿੰਗ ਦੇ ਪ੍ਰਧਾਨ ਸੁਖਰਾਜ ਗੋਰਾ, ਭੁਪਿੰਦਰ ਕੌਰ, ਕਾਕਾ ਬਰਾੜ ਅਤੇ ਜਸਪਿੰਦਰ ਜਾਖੜ ਵਿਚੋਂ ਕਿਸੇ ਇਕ ਨੂੰ ਟਿਕਟ ਦੇਣ ’ਤੇ ਵਿਚਾਰ ਕੀਤਾ ਗਿਆ ਹੈ। ਹਲਕਾ ਬਠਿੰਡਾ ਤੋਂ ਅੰਮ੍ਰਿਤ ਅਗਰਵਾਲ, ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ, ਪ੍ਰਿੰਸੀਪਲ ਇੰਦਰਜੀਤ ਸਿੰਘ ਭਗਤਾ, ਭੁਪਿੰਦਰ ਬਾਂਸਲ ਤੇ ਯੂਥ ਆਗੂ ਰਾਜਨ ਦੇ ਨਾਂਵਾਂ ਉਤੇ ਵਿਚਾਰ ਚਰਚਾ ਚੱਲ ਰਹੀ ਹੈ। ਪਹਿਲਾਂ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਨੰਦਪੁਰ ਸਾਹਿਬ ਤੋਂ ਖੜ੍ਹੇ ਉਮੀਦਵਾਰ ਬੀਰਦਵਿੰਦਰ ਸਿੰਘ ਨੂੰ ਇਹ ਸੀਟ ਛੱਡਣ ਦੀ ਪੇਸ਼ਕਸ਼ ਕੀਤੀ ਸੀ।

ਇਸੇ ਤਰ੍ਹਾਂ ਪਾਰਟੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪੀਟਰ ਚੀਦਾ, ਡਾ. ਕੇਜੀ ਸਿੰਘ ਆਦਿ ਵਿਚੋਂ ਕਿਸੇ ਇਕ ਨੂੰ ਟਿਕਟ ਦੇ ਸਕਦੀ ਹੈ। ਆਮ ਆਦਮੀ ਪਾਰਟੀ ਪਹਿਲਾਂ 5 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਜਿਨ੍ਹਾਂ ਵਿਚ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੜ ਸੰਗਰੂਰ, ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੂੰ ਮੁੜ ਫ਼ਰੀਦਕੋਟ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ, ਨਰਿੰਦਰ ਸ਼ੇਰਗਿੱਲ ਨੂੰ ਆਨੰਦਪੁਰ ਸਾਹਿਬ ਅਤੇ ਡਾ. ਰਵਜੋਤ ਸਿੰਘ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement