
ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਪਹਿਲਾਂ ਉਮੀਦਵਾਰਾਂ ਨੂੰ ਇਕ ਫੋਟੋ ਬੈਲਟ ਪੇਪਰ ਤੇ ਲਾਉਣ ਲਈ ਜਮ੍ਹਾ ਕਰਵਾਉਣੀ ਪੈਂਦੀ ਸੀ
ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਨੇ ਇਕ ਹਦਾਇਤ ਜਾਰੀ ਕਰਦਿਆਂ ਲੋਕ ਸਭਾ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਨੂੰ ਕਿਹਾ ਹੈ ਕਿ ਉਹ ਅਪਣਾ ਨਾਮਜ਼ਦਗੀ ਫਾਰਮ ਭਰਨ ਸਮੇਂ ਅਪਣੀਆਂ ਦੋ ਸਟੈਂਪ ਸਾਈਜ਼ ਫੋਟੋਆਂ ਵੀ ਜਮ੍ਹਾਂ ਕਰਵਾਉਣ, ਜਿਨ੍ਹਾਂ ਦੀ ਵਰਤੋਂ ਬੈਲਟ ਪੇਪਰ ਤੇ ਲਾਉਣ ਲਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਪਹਿਲਾਂ ਉਮੀਦਵਾਰਾਂ ਨੂੰ ਇਕ ਫੋਟੋ ਬੈਲਟ ਪੇਪਰ ਤੇ ਲਾਉਣ ਲਈ ਜਮ੍ਹਾ ਕਰਵਾਉਣੀ ਪੈਂਦੀ ਸੀ.....
Vote
......ਪਰ ਹੁਣ ਨਾਮਜ਼ਦਗੀ ਪੱਤਰ ਵਿਚ ਤਬਦੀਲੀ ਹੋ ਗਈ ਹੈ ਅਤੇ ਉਸ ਵਿਚ ਇਕ ਬਕਸਾ ਦਿੱਤਾ ਗਿਆ ਹੈ ਜਿਸ ਵਿਚ ਉਮੀਦਵਾਰ ਨੂੰ ਫੋਟੋ ਲਾਉਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਮਿਸ਼ਨ ਵਲੋਂ ਨਾਮਜ਼ਦਗੀ ਪੱਤਰ ਵਿਚ ਹੋਈ ਤਬਦੀਲੀ ਨੂੰ ਦੇਖਿਆਂ ਇਹ ਫੈਸਲਾ ਲਿਆ ਗਿਆ ਹੈ। ਲੋਕ ਸਭਾ ਚੋਣਾਂ ਵਿਚ ਵੋਟਿੰਗ ਸਮੇਂ ਵੋਟਰਾਂ ਦੀ ਪਹਿਚਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵੱਲੋਂ 11 ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵਲੋਂ ਅਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਬੈਂਕਾਂ/ਡਾਕਖਾਨਿਆਂ ਵੱਲੋਂ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼ ਪਛਾਣ ਪੱਤਰ ਵਜੋਂ ਦਿਖਾ ਕੇ ਵੀ ਵੋਟ ਪਾ ਸਕਦੇ ਹਨ।