ਸ੍ਰੀ ਹਰਿਮੰਦਰ ਸਾਹਿਬ ਸਮੇਤ ਕਿਸੇ ਵੀ ਗੁਰੂ ਘਰ 'ਚ ਸੰਗਤ 'ਤੇ ਰੋਕ ਨਹੀਂ ਲੱਗ ਸਕਦੀ: ਭਾਈ ਲੌਂਗੋਵਾਲ
Published : Mar 21, 2020, 7:45 am IST
Updated : Mar 21, 2020, 7:45 am IST
SHARE ARTICLE
Bhai Gobind Singh Longowal
Bhai Gobind Singh Longowal

ਸੰਗਤਾਂ ਦਾ ਵੀ ਫ਼ਰਜ਼ ਹੈ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਅਪਣੀ...

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਬੇਸ਼ੱਕ ਵਿਸ਼ਵ ਭਰ ਵਿਚ ਫ਼ੈਲੀ ਕੋਰੋਨਾਵਾਇਰਸ ਦੀ ਮਹਾਂਮਾਰੀ ਨੇ ਮਨੁੱਖੀ ਜੀਵਨ ਨੂੰ ਇਕ ਤਰ੍ਹਾਂ ਨਾਲ ਰੋਕ ਕੇ ਰੱਖ ਦਿਤਾ ਹੈ, ਪਰੰਤੂ ਵਿਸ਼ਵ ਮਾਨਵ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਅੰਦਰ ਸੰਗਤ ਲਈ ਰੋਕ ਨਹੀਂ ਲਗਾਈ ਜਾ ਸਕਦੀ।

Bhai Gobind Singh Longowal Bhai Gobind Singh Longowal

ਭਾਈ ਲੌਂਗੋਵਾਲ ਨੇ ਆਖਿਆ ਕਿ ਕੋਰੋਨਾਵਾਇਰਸ ਦੀ ਸਮਸਿਆ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਲਈ ਪ੍ਰਬੰਧਕੀ ਸੁਚੇਤਤਾ ਨਾਲ ਕਾਰਜ ਕੀਤੇ ਜਾ ਰਹੇ ਹਨ ਅਤੇ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਮੈਨੇਜਰਾਂ ਨੂੰ ਸੰਗਤਾਂ ਦੀ ਸੁਰੱਖਿਆ ਬਣਾਈ ਰੱਖਣ ਲਈ ਸਿਹਤ ਵਿਭਾਗ ਦੇ ਆਦੇਸ਼ਾਂ ਦਾ ਪਾਲਣ ਕਰਨ ਲਈ ਆਖਿਆ  ਹੈ।

Amritsar akal takhat sahib written complaint tripit rajinder singh bajwaAmritsar 

ਇਸ ਦੇ ਨਾਲ ਹੀ ਗੁਰੂ ਘਰਾਂ ਦੀ ਪਾਵਨ ਮਰਯਾਦਾ ਸਬੰਧੀ ਵੀ ਪ੍ਰਬੰਧਕੀ ਤਿਆਰੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਸਾਵਧਾਨੀਆਂ ਯਕੀਨੀ ਬਣਾਉਣ ਲਈ ਪ੍ਰੇਰਣਾ ਲਾਜ਼ਮੀ ਕੀਤੀ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਅਨਾਊਂਸਮੈਂਟ ਵੀ ਇਸੇ ਦਾ ਹੀ ਹਿੱਸਾ ਹੈ।

Bhai Gobind Singh Longowal Bhai Gobind Singh Longowal

ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿਤੇ ਹਨ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਗੱਲ ਦਾ ਖ਼ਾਸ ਖਿਆਲ ਰੱਖਿਆ ਜਾਵੇ। ਸਟਾਫ਼ ਨੂੰ ਵੀ ਬਦਲਵੇਂ ਪ੍ਰਬੰਧਾਂ ਅਨੁਸਾਰ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਨੇ ਕੋਰੋਨਾਵਾਇਰਸ ਤੋਂ ਬਚਣ ਲਈ ਇਕ ਦੂਸਰੇ ਤੋਂ ਨਿਸ਼ਚਿਤ ਦੂਰੀ ਬਣਾਈ ਰੱਖਣ ਲਈ ਆਖਿਆ ਹੈ। ਇਸ ਨੂੰ ਲੈ ਕੇ ਸ਼ਰਧਾਲੂਆਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ।

Amritsar bbye 2019 6 crore pilgrimsAmritsar 

ਸੰਗਤਾਂ ਦਾ ਵੀ ਫ਼ਰਜ਼ ਹੈ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਅਪਣੀ ਜ਼ੁੰਮੇਵਾਰੀ ਪਛਾਣਨ ਅਤੇ ਜੋ ਵੀ ਸੁਰੱਖਿਆ ਲਈ ਜ਼ਰੂਰੀ ਕੀਤਾ ਗਿਆ ਹੈ ਉਸ ਦਾ ਪਾਲਣ ਕਰਨ। ਸ੍ਰੀ ਦਰਬਾਰ ਸਾਹਿਬ ਸਮੇਤ ਸਾਰੇ ਗੁਰੂ ਘਰਾਂ ਅੰਦਰ ਆਉਂਦੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਕਾਰਜ ਕੀਤੇ ਜਾ ਰਹੇ ਹਨ। ਸ਼ਰਧਾਲੂਆਂ ਦੀ ਮੁੱਢਲੀ ਜਾਂਚ ਲਈ ਹਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਆਖਿਆ ਗਿਆ ਹੈ।

Bhai Gobind Singh Longowal Bhai Gobind Singh Longowal

ਇਸ ਦੇ ਨਾਲ ਹੀ ਸੈਨੇਟਾਈਜ਼ਰ ਆਦਿ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਗਤਾਂ ਦੀ ਮੁੱਢਲੀ ਜਾਂਚ ਲਈ ਮੈਡੀਕਲ ਟੀਮਾਂ ਲਗਾਈਆਂ ਹਨ। ਇਸ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਸਟਾਫ਼ ਵੀ ਕਾਰਜ ਕਰ ਰਿਹਾ ਹੈ।

ਪਹਿਲਾਂ ਪਲਾਜ਼ਾ ਵਾਲੇ ਪਾਸੇ ਦੇ ਪ੍ਰਵੇਸ਼ ਦੁਆਰ 'ਤੇ ਇਹ ਲਾਜ਼ਮੀ ਕੀਤਾ ਅਤੇ ਹੁਣ ਸਰਾਵਾਂ ਵਾਲੇ ਪਾਸੇ ਵੀ ਮੈਡੀਕਲ ਟੀਮਾਂ ਲਾਜ਼ਮੀ ਕੀਤੀਆਂ ਹਨ। ਇਥੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਲੇ ਪਾਸੇ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨਜ਼ਦੀਕ ਮੈਡੀਕਲ ਚੈੱਕਅੱਪ ਚੱਲ ਰਿਹਾ ਹੈ। ਜੇਕਰ ਕਿਸੇ ਸ਼ਰਧਾਲੂ ਨੂੰ ਕੋਈ ਲੋੜ ਪਵੇਗੀ ਤਾਂ ਉਸ ਲਈ ਮੈਡੀਕਲ ਵੈਨਾਂ ਦੀ ਸਹੂਲਤ ਵੀ ਲਗਾਤਾਰ ਤਿਆਰ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement