ਮੋਹਾਲੀ ਵਿੱਚ 3 ਵਿਅਕਤੀਆਂ ਨੂੰ ਕਾਰ ਹੇਠ ਕੁਚਲਣ ਵਾਲਾ 18 ਸਾਲਾ ਮਰਸੀਡੀਜ਼ ਚਾਲਕ ਗ੍ਰਿਫ਼ਤਾਰ
Published : Mar 21, 2021, 4:53 pm IST
Updated : Mar 21, 2021, 4:53 pm IST
SHARE ARTICLE
Mohali Accident
Mohali Accident

ਮਰਸੀਡੀਜ਼ ਵਿੱਚ ਬੈਠੇ ਤਿੰਨੇ ਵਿਅਕਤੀਆਂ ਨੇ ਪੀਤੀ ਹੋਈ ਸੀ ਸ਼ਰਾਬ

ਚੰਡੀਗੜ੍ਹ: ਪੰਜਾਬ ਪੁਲਿਸ ਵਲੋਂ ਸ਼ਨੀਵਾਰ ਦੀ ਸਵੇਰ  ਐਸ.ਏ.ਐਸ.ਨਗਰ ਵਿਖੇ ਰਾਧਾ ਸੁਆਮੀ ਚੌਕ ਨੇੜੇ ਆਪਣੀ ਤੇਜ਼ ਰਫਤਾਰ ਮਰਸੀਡੀਜ਼ ਕਾਰ ਨਾਲ ਤਿੰਨ ਵਿਅਕਤੀਆਂ ਨੂੰ ਕੁਚਲਣ ਅਤੇ 3 ਹੋਰਨਾਂ  ਨੂੰ ਗੰਭੀਰ ਜ਼ਖਮੀ ਵਾਲਾ ਦੇ ਦੋਸ਼ ਵਿੱਚ 18 ਸਾਲਾ ਲੜਕੇ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਹੈ।  ਦੋਸ਼ੀ ਦੀ ਪਛਾਣ, ਸਮਰਾਟ ਉਮਰ 18 ਸਾਲ ਵਾਸੀ ਸੈਕਟਰ 34 ਡੀ, ਚੰਡੀਗੜ ਵਜੋਂ ਹੋਈ ਹੈ, ਜੋ ਕਿ ਚੰਡੀਗੜ ਦੇ ਵੈਲਡਨ ਆਪਟੀਕਲਜ਼  ਪਰਿਵਾਰ ਨਾਲ ਸਬੰਧਤ ਹੈ। ਉਸ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਹੈ ਅਤੇ ਹਾਦਸੇ ਦੇ ਸਮੇਂ ਉਸਨੇ ਸ਼ਰਾਬ ਪੀਤੀ ਹੋਈ ਸੀ।

Mohali AccidentMohali Accident

ਪੁਲਿਸ ਨੇ ਹਾਦਸੇ ਸਮੇਂ ਸਮਰਾਟ ਦੀ ਕਾਰ ਵਿੱਚ ਮੌਜੂਦ ਉਸਦੇ ਦੋ ਦੋਸਤਾਂ ਉੱਤੇ  ਵੀ ਮਾਮਲਾ ਦਰਜ ਕੀਤਾ ਹੈ ਜਿਨਾਂ ਦੀ ਪਛਾਣ ਅਰਜੁਨ ਅਤੇ ਪ੍ਰਭਨੂਰ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਮਰਾਟ ਜੋ  ਕਿ ਮਰਸੀਡੀਜ  ਕਾਰ (ਸੀਐਚ 01 ਸੀਸੀ 1869 ਨੰਬਰ) ਚਲਾ ਰਿਹਾ ਸੀ, ਨੇ ਟ੍ਰੈਫਿਕ ਲਾਈਟਾਂ ਉਲੰਘ ਕੇ ਅਤੇ ਇਕ ਅਰਟੀਗਾ ਕਾਰ ਅਤੇ ਦੋ ਸਾਈਕਲਾਂ ਵਿੱਚ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਈਕਲ ਸਵਾਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਧਰਮਪ੍ਰੀਤ ਸਿੰਘ, ਅੰਕੁਸ਼ ਨਰੂਲਾ ਅਤੇ ਰਾਮ ਪ੍ਰਸਾਦ ਵਜੋਂ ਹੋਈ ਹੈ।

accidentMohali Accident

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਐਸ.ਏ.ਐਸ. ਨਗਰ ਸਤਿੰਦਰ ਸਿੰਘ ਨੇ ਦੱਸਿਆ ਕਿ ਮਰਸੀਡੀਜ਼ ਵਿੱਚ ਬੈਠੇ ਤਿੰਨੇ ਵਿਅਕਤੀਆਂ ਨੇ ਸ਼ਰਾਬ ਪੀਤੀ ਹੋਈ ਸੀ  ਅਤੇ ਹਾਦਸਾ ਉਦੋਂ ਵਾਪਰਿਆ ਜਦੋਂ ਡਰਾਈਵਰ  ਤੇਜ਼ ਰਫਤਾਰ ਕਾਰ ’ਤੇ ਕਾਬੂ ਨਹੀਂ ਪਾ ਸਕਿਆ। । ਉਹ ਪੀੜਤਾਂ ਦੀ ਗੰਭੀਰ ਸਥਿਤੀ ਨੂੰ ਜਾਣੂ ਹੁੰਦਿਆਂ ਵੀ ਹਾਦਸੇ ਵਾਲੀ ਥਾਂ ਤੋਂ ਫਰਾਰ ਹੋ ਗਏ ਅਤੇ ਉਨਾਂ ਨੇ ਪੁਲਿਸ ਜਾਂ ਐਂਬੂਲੈਂਸ ਨੂੰ ਸੂਚਿਤ ਨਹੀਂ ਕੀਤਾ। ਪੁਲਿਸ ਨੂੰ ਮਰਸੀਡੀਜ ਕੋਲੋਂ ਸ਼ਰਾਬ ਦੀਆਂ ਖਾਲੀ ਬੋਤਲਾਂ ਵੀ ਬਰਾਮਦ ਹੋਈਆਂ ਹਨ।

accidentMohali Accident

ਐਸ.ਐਸ.ਪੀ ਨੇ ਕਿਹਾ ਕਿ ਪੁਲਿਸ ਨੇ ਦੋਸ਼ੀ ਡਰਾਈਵਰ ਸਮਰਾਟ ਨੂੰ  ਗ੍ਰਿਫਤਾਰ ਕਰ ਲਿਆ ਹੈ, ਜਿਸ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਹੈ। ਉਨਾਂ ਕਿਹਾ ਕਿ ਪੁਲਿਸ ਛਾਪੇਮਾਰੀ ਕਰ ਰਹੀ ਹੈ ਅਤੇ ਜਲਦੀ ਹੀ ਹੋਰਨਾਂ ਮੁਲਜਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸੇ ਦੌਰਾਨ ਦੋਸ਼ੀਆਂ ਵਿਰੁੱਧ ਥਾਣਾ ਮਟੌਰ ਵਿਖੇ ਆਈਪੀਸੀ ਦੀ ਧਾਰਾ 304 (ਕਲਪੇਬਲ ਹੋਮੀਸਾਈਡ ਨਾਟ ਅਮਾਊਂਟਿੰਗ ਟੂ ਮਰਡਰ) ਅਤੇ 120 ਬੀ (ਅਪਰਾਧਕ ਸਾਜਿਸ਼) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇ ਦੋ ਹਫਤਿਆਂ ਵਿਚ ਜਾਂਚ ਪੂਰੀ ਕਰ ਲਈ ਜਾਵੇਗੀ ਅਤੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ  ਮਿਸਾਲੀ ਸਜਾ ਦਵਾਉਣ ਲਈ ਅਦਾਲਤ  ਨੂੰ ਬੇਨਤੀ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement