
ਦੁਕਾਨਦਾਰ ਦਾ ਸਾਰਾ ਸਮਾਨ ਬਾਹਰ ਸੁੱਟਿਆ, ਘਰ ਦੇ ਵੀ ਤਾਲੇ ਤੋੜੇ
ਫਿਰੋਜ਼ਪੁਰ (ਪਰਮਜੀਤ ਸਿੰਘ ) ਪੰਜਾਬ ਵਿਚ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਨਿੱਤ ਦਿਨ ਕੋਈ ਨਾ ਕੋਈ ਵਾਰਦਾਤ ਸਾਹਮਣੇ ਆ ਰਹੀ ਹੈ। ਹੁਣ ਫਿਰੋਜ਼ਪੁਰ ਵਿਚ ਵੀ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ
Desraj shopkeeper
ਜਦੋਂ ਤਲਵਾਰਾਂ, ਬੇਸਬਾਲ ਅਤੇ ਡਾਂਗਾਂ ਨਾਲ ਲੈਸ ਹੋ ਕੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਆਏ ਗੁੰਡਾ ਅਨਸਰਾਂ ਨੇ ਇਕ ਦੁਕਾਨ ਦਾ ਸਾਰਾ ਸਮਾਨ ਕੱਢ ਕੇ ਬਾਹਰ ਸੁੱਟ ਦਿੱਤਾ ਅਤੇ ਦੁਕਾਨ ਅਤੇ ਮਕਾਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਇਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿਚ ਮਾਰੂ ਹਥਿਆਰਾਂ ਨਾਲ ਲੈਸ ਗੁੰਡਾ ਅਨਸਰਾਂ ਨੂੰ ਸਾਫ਼ ਦੇਖਿਆ ਜਾ ਸਕਦਾ।
Ashwani Grover
ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਦੁਕਾਨਦਾਰ ਦੇਸਰਾਜ ਨੇ ਦੱਸਿਆ ਕਿ ਉਹ ਪਿਸ਼ਾਬ ਕਰਨ ਲਈ ਦੁਕਾਨ ਤੋਂ ਬਾਹਰ ਗਿਆ ਪਰ ਜਦੋਂ ਵਾਪਸ ਆਇਆ ਤਾਂ ਉਸ ਦੀ ਦੁਕਾਨ ਸਾਰਾ ਸਮਾਨ ਕੱਢ ਕੇ ਬਾਹਰ ਸੁੱਟਿਆ ਜਾ ਰਿਹਾ ਸੀ। ਉਸ ਨੇ ਹਮਲਾਵਰਾਂ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਇਲਜ਼ਾਮ ਵੀ ਲਗਾਏ।
DeSraj shopkeeper
ਇਸ ਤੋਂ ਇਲਾਵਾ ਹੋਰ ਦੁਕਾਨਦਾਰਾਂ ਨੇ ਵੀ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸ ਦੇ ਵਿਰੁੱਧ ਸੰਘਰਸ਼ ਕਰਨਗੇ ਅਤੇ ਬਜ਼ਾਰ ਵਿਚ ਧਰਨਾ ਲਗਾਉਣਗੇ।
Shop
ਉਧਰ ਪੁਲਿਸ ਦਾ ਕਹਿਣਾ ਏ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਘਟਨਾ ਨੂੰ ਲੈ ਕੇ ਸਾਰੇ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ। ਦੇਖਣਾ ਹੋਵੇਗਾ ਕਿ ਪੁਲਿਸ ਹਮਲਾਵਰਾਂ ਵਿਰੁੱਧ ਕੀ ਕਾਰਵਾਈ ਕਰਦੀ ਹੈ।