ਬਾਘਾ ਪੁਰਾਣਾ ਵਿਖੇ ਅਰਵਿੰਦਰ ਕੇਜਰੀਵਾਲ ਕਰਨਗੇ ਕਿਸਾਨ ਮਹਾਂ ਸੰਮੇਲਨ ਨੂੰ ਸੰਬੋਧਨ
Published : Mar 21, 2021, 11:42 am IST
Updated : Mar 21, 2021, 1:18 pm IST
SHARE ARTICLE
Kisan Maha Sammelan
Kisan Maha Sammelan

ਭਗਵੰਤ ਮਾਨ ਦੀ ਮੰਨੀਏ ਤਾਂ ਇਹ ਮਹਾਂਪੰਚਾਇਤ ਪੰਜਾਬ ਦੇ ਕਿਸਾਨਾਂ ਦੇ ਜੋਸ਼-ਜਜ਼ਬੇ ਨੂੰ ਹੋਰ ਚੜ੍ਹਦੀ ਕਲਾ 'ਚ ਕਰੇਗੀ।

ਬਾਘਾ ਪੁਰਾਣਾ - ਖੇਤੀ ਕਾਨੂੰਨਾਂ ਕਾਰਨ ਜਿੱਥੇ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਬੈਠੇ ਹਨ ਉੱਥੇ ਹੀ ਇਹਨਾਂ ਕਾਨੂੰਨਾਂ ਨੇ ਪੰਜਾਬ ਦੀ ਸਿਆਸਤ 'ਚ ਵਿੱਚ ਗਰਮੀ ਲਿਆਂਦੀ ਹੋਈ ਹੈ। ਇਸ ਦੇ ਚਲਦੇ ਮੋਗਾ ਵਿਚ ਵੀ ਕਿਸਾਨ ਮਹਾਂ ਪੰਚਾਇਤ 21 ਮਾਰਚ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਮੋਗਾ 'ਚ ਅੱਜ ਹੋਣ ਵਾਲੀ ਮਹਾਂਪੰਚਾਇਤ 'ਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਖਾਸ ਤੌਰ 'ਤੇ ਪਹੁੰਚ ਰਹੇ ਹਨ। ਭਗਵੰਤ ਮਾਨ ਦੀ ਮੰਨੀਏ ਤਾਂ ਇਹ ਮਹਾਂਪੰਚਾਇਤ ਪੰਜਾਬ ਦੇ ਕਿਸਾਨਾਂ ਦੇ ਜੋਸ਼-ਜਜ਼ਬੇ ਨੂੰ ਹੋਰ ਚੜ੍ਹਦੀ ਕਲਾ 'ਚ ਕਰੇਗੀ।

AAPAAP

ਅੱਜ ਮੋਗਾ ਦੇ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ ਹੈ।  ਇਸ ਕਿਸਾਨ ਮਹਾਂ ਪੰਚਾਇਤ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ।  ਇਸ ਰੈਲੀ ਵਿਚ ਪਾਰਟੀ ਦੀ ਵੱਡੀ ਲੀਡਰਸ਼ਿਪ ਮੌਜੂਦ ਰਹੇਗੀ। ਉੱਥੇ ਹੀ, ਦਿੱਲੀ ਦੇ ਮੁੱਖ ਮੰਤਰੀ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋ ਰਹੇ ਹਨ। ਕਿਸਾਨ ਸੰਮੇਲਨ ਵਿੱਚ ਸਿਰਕਤ ਕਰਨ ਲਈ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ।

Kisan Maha SammelanKisan Maha Sammelan

ਇੱਥੇ ਪੁੱਜਣ ਤੇ ਵਿਸ਼ੇਸ਼ ਤੌਰ ਸੰਸਦ ਮੈਂਬਰ ਭਗਵੰਤ ਮਾਨ ਉਹਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਹਵਾਈ ਅੱਡਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾ ਖਿਲਾਫ਼ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਉਹਨਾਂ ਦੀ ਪਾਰਟੀ ਅਤੇ ਸਰਕਾਰ ਉਸ ਸਮੇਂ ਤੋਂ ਹੀ ਕਿਸਾਨਾਂਨਾਲ ਚਟਾਨ ਵਾਂਗ ਖੜੀ ਹੈ।

rallyrally

ਮੋਗਾ ਦੇ ਬਾਘਾਪੁਰਾਣਾ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਆਮ ਆਦਮੀ ਪਾਰਟੀ ਦੀ ਕੋਸ਼ਿਸ਼ ਹੈ ਕਿ ਵੱਡਾ ਇਕੱਠ ਕੀਤਾ ਜਾਏ। ਵੈਸੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅਗਲੇ ਸਾਲ ਯਾਨੀ 2022 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਹਨ ਤੇ ਕਿਸਾਨ ਅੰਦੋਲਨ ਵਿੱਚੋਂ ਹਰੇਕ ਪਾਰਟੀ ਆਪਣੀ ਸਿਆਸੀ ਜ਼ਮੀਨ ਤਲਾਸ਼ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement