
ਉਹਨਾਂ ਦੀ ਪਾਰਟੀ ਅਤੇ ਸਰਕਾਰ ਉਸ ਸਮੇਂ ਤੋਂ ਹੀ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ।
ਬਾਘਾ ਪੁਰਾਣਾ - ਖੇਤੀ ਕਾਨੂੰਨਾਂ ਕਾਰਨ ਜਿੱਥੇ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਬੈਠੇ ਹਨ ਉੱਥੇ ਹੀ ਮੋਗਾ ਵਿਚ ਵੀ ਕਿਸਾਨ ਮਹਾਂ ਪੰਚਾਇਤ 21 ਮਾਰਚ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਕਿਸਾਨ ਸੰਮੇਲਨ ਵਿੱਚ ਸਿਰਕਤ ਕਰਨ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ। ਇੱਥੇ ਪੁੱਜਣ ਤੇ ਵਿਸ਼ੇਸ਼ ਤੌਰ 'ਤੇ ਸੰਸਦ ਮੈਂਬਰ ਭਗਵੰਤ ਮਾਨ ਉਹਨਾਂ ਦਾ ਫੁੱਲਾਂ ਦੇ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
Kisan Maha Sammelan
ਹਵਾਈ ਅੱਡਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾ ਖਿਲਾਫ਼ ਅੰਦੋਲਨ ਸ਼ੁਰੂ ਕੀਤਾ ਗਿਆ ਹੈ, ਉਹਨਾਂ ਦੀ ਪਾਰਟੀ ਅਤੇ ਸਰਕਾਰ ਉਸ ਸਮੇਂ ਤੋਂ ਹੀ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ।
ARVIND KEJRIWAL