ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਚਲਦੇ ਇਕ ਵਿਅਕਤੀ ਨੇ ਤੋੜਿਆ ਦਮ
Published : Mar 21, 2021, 3:09 pm IST
Updated : Mar 21, 2021, 3:09 pm IST
SHARE ARTICLE
corona positive
corona positive

ਇਸ ਵਿਅਕਤੀ ਨੂੰ ਕੁਝ ਦਿਨ ਪਹਿਲਾਂ ਬੁਖਾਰ ਅਤੇ ਸਾਹ ਲੈਣ ਵਿਚ ਤਕਲੀਫ ਤੋਂ ਬਾਅਦ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ।

ਮਾਛੀਵਾੜਾ ਸਾਹਿਬ: ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਅਤੇ ਬੀਤੇ 24 ਘੰਟੇ ਵਿਚ ਨਵੇਂ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2500 ਤੋਂ ਪਾਰ ਕਰ ਗਿਆ ਹੈ। ਇਸ ਵਿਚਕਾਰ ਅੱਜ ਇਕ ਹੋਰ ਵਿਅਕਤੀ ਨੇ ਕੋਰੋਨਾ ਕਰਕੇ ਪ੍ਰਭਾਵਿਤ ਹੋਣ ਕਰਕੇ ਦਮ ਤੋੜ ਦਿੱਤਾ। ਦੱਸਣਯੋਗ ਹੈ ਕਿ ਇਹ ਖ਼ਬਰ  ਮਾਛੀਵਾੜਾ ਸਾਹਿਬ ਦੇ ਨਜਦੀਕੀ ਪਿੰਡ ਮੰਡ ਉਧੋਵਾਲ ਤੋਂ ਸਾਹਮਣੇ ਆਈ ਹੈ। ਇਸ ਦਾ ਰਹਿਣ ਵਾਲਾ 58 ਸਾਲਾ ਵਸਨੀਕ ਅਜੈਬ ਸਿੰਘ ਨੇ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। 

Corona virus Corona virus

ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਵਿਅਕਤੀ ਨੂੰ ਕੁਝ ਦਿਨ ਪਹਿਲਾਂ ਬੁਖਾਰ ਅਤੇ ਸਾਹ ਲੈਣ ਵਿਚ ਤਕਲੀਫ ਤੋਂ ਬਾਅਦ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਇਸ ਦੌਰਾਨ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਪਾਜ਼ੇਟਿਵ ਆਇਆ ਸੀ। ਜ਼ਿਕਰਯੋਗ ਹੈ ਕਿ ਇਸੇ ਪਰਿਵਾਰ ਦੀ ਹੋਣਹਾਰ ਧੀ ਨੇ ਵੀ ਕੋਰੋਨਾ ਦੀ ਪਹਿਲੀ ਵੇਵ ਵਿਚ ਇਸ ਦੁਨੀਆਂ ਨੂੰ ਅਲਵਿਦਾ ਆਖਿਆ ਸੀ।

Corona VirusCorona Virus

ਦੱਸ ਦੇਈ ਕਿ ਇਸ ਸਮੇਂ ਜ਼ਿਲ੍ਹਾ ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ ਤੇ ਹੁਸ਼ਿਆਰਪੁਰ ਕੋਰੋਨਾ ਹਾਟ ਸਪਾਟ ਬਣੇ ਹੋਏ ਹਨ। ਅੱਜ ਵੀ ਸੱਭ ਤੋਂ ਵੱਧ ਮੋਹਾਲੀ ਵਿਚ 385, ਜਲੰਧਰ ਵਿਚ 380, ਲੁਧਿਆਣਾ ਵਿਚ 329, ਪਟਿਆਲਾ ਵਿਚ 256 ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ 238 ਨਵੇਂ ਪਾਜ਼ੇਟਿਵ ਮਾਮਲੇ ਆਏ ਹਨ। ਇਸੇ ਤਰ੍ਹਾਂ ਮੌਤਾਂ ਦੇ ਮਾਮਲਿਆਂ ਵਿਚ ਜਲੰਧਰ ਵਿਚ 11, ਹੁਸ਼ਿਆਰਪੁਰ ਤੇ ਅੰਮ੍ਰਿਤਸਰ ਵਿਚ 4-4, ਗੁਰਦਾਸਪੁਰ ਤੇ ਪਟਿਆਲਾ ਵਿਚ 3-3, ਬਰਨਾਲਾ, ਸੰਗਰੂਰ, ਲੁਧਿਆਣਾ, ਤਰਨਤਾਰਨ ਤੇ ਮੋਗਾ ਵਿਚ 2-2 ਅਤੇ ਫ਼ਾਜ਼ਿਲਕਾ ਵਿਚ ਕੋਰੋਨਾ ਨਾਲ ਇਕ ਜਾਨ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement