
ਪੀੜਤ ਪਰਿਵਾਰ ਵਾਲਿਆਂ ਨੇ ਲਗਾਏ ਮੁਰਦਾਬਾਦ ਦੇ ਨਾਅਰੇ
ਮੋਗਾ: (ਦਲੀਪ ਕੁਮਾਰ) ਮੋਗਾ ਜ਼ਿਲ੍ਹੇ ਦੇ ਪਿੰਡ ਸੇਖਾ ਖ਼ੁਰਦ ਵਿਚ ਸਾਬਕਾ ਸਰਪੰਚ ਦੇ ਪੁੱਤਰ ਵੱਲੋਂ ਗੋਲੀਆਂ ਮਾਰ ਕੇ ਮਾਰੀਆਂ ਗਈਆਂ ਦੋ ਲੜਕੀਆਂ ਦਾ ਬੀਤੀ ਰਾਤ ਅੰਤਮ ਸਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਹਿਲਾਂ ਪੁਲਿਸ ਪੋਸਟਮਾਰਟਮ ਉਪਰੰਤ ਲੜਕੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਸਿੱਧਾ ਸ਼ਮਸ਼ਾਨਘਾਟ ਪੁੱਜੀ ਸੀ ਪਰ ਜਦੋਂ ਪਰਿਵਾਰ ਵਾਲਿਆਂ ਨੇ ਵਿਰੋਧ ਕੀਤਾ ਤਾਂ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ।
Opposition of MLA at the cremation of both the girls in village Sekha Khurd
ਪੀੜਤ ਪਰਿਵਾਰ ਦਾ ਕਹਿਣਾ ਸੀ ਕਿ ਜਿੰਨਾ ਚਿਰ ਪੁਲਿਸ ਮੁਲਜ਼ਮ ਗੁਰਵੀਰ ਸਿੰਘ ਅਤੇ ਉਸ ਦੇ ਪਿਤਾ ਸਾਬਕਾ ਸਰਪੰਚ ਜਗਦੇਵ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਓਨਾ ਚਿਰ ਲੜਕੀਆਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
Opposition of MLA at the cremation of both the girls in village Sekha Khurd
ਇਸ ਮਗਰੋਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਤੇ ਉਸ ਦੇ ਪਿਤਾ ਨੂੰ ਘਟਨਾ ਮੌਕੇ ਵਰਤੇ ਹਥਿਆਰ ਅਤੇ ਵਾਹਨ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਲੜਕੀਆਂ ਦਾ ਅੰਤਮ ਸਸਕਾਰ ਕੀਤਾ ਗਿਆ। ਇਸ ਮੌਕੇ ਪੁੱਜੇ ਵਿਧਾਇਕ ਦਰਸ਼ਨ ਸਿੰਘ ਬਰਾੜ ਦਾ ਪੀੜਤ ਪਰਿਵਾਰ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।
Opposition of MLA at the cremation of both the girls in village Sekha Khurd
ਇਸ ਮੌਕੇ ਬੋਲਦਿਆਂ ਮ੍ਰਿਤਕ ਲੜਕੀਆਂ ਦੇ ਇਕ ਰਿਸ਼ਤੇਦਾਰ ਨੇ ਆਖਿਆ ਕਿ ਦਲਿਤ ਮਜ਼ਦੂਰਾਂ ਨਾਲ ਧੱਕਾ ਹੋ ਰਿਹਾ ਹੈ ਪਰ ਸੰਯੁਕਤ ਕਿਸਾਨ ਮੋਰਚੇ ਦਾ ਇਕ ਵੀ ਆਗੂ ਪਰਿਵਾਰ ਕੋਲ ਹਮਦਰਦੀ ਪ੍ਰਗਟ ਕਰਨ ਲਈ ਨਹੀਂ ਪੁੱਜਿਆ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਏਕਤਾ ਸਿਰਫ਼ ਨਾਅਰਿਆਂ ਵਾਸਤੇ ਹੀ ਰਹਿ ਗਈ ਹੈ।
Opposition of MLA at the cremation of both the girls in village Sekha Khurd
ਇਸੇ ਤਰ੍ਹਾਂ ਇਕ ਪਿੰਡ ਵਾਸੀ ਬਜ਼ੁਰਗ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਸਰਕਾਰ ਕਾਨੂੰਨ ਵਿਵਸਥਾ ਲਾਗੂ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸਾਬਕਾ ਸਰਪੰਚ ਦੇ ਪੁੱਤਰ ਨੇ ਦੋ ਨੌਜਵਾਨ ਲੜਕੀਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ।