AAP ਨੇ ਪੰਜਾਬੀਆਂ ਦੀ ਕਾਬਲੀਅਤ 'ਤੇ ਲਗਾਇਆ ਸਵਾਲੀਆ ਨਿਸ਼ਾਨ- ਸੁਖਜਿੰਦਰ ਸਿੰਘ ਰੰਧਾਵਾ
Published : Mar 21, 2022, 5:56 pm IST
Updated : Mar 21, 2022, 6:09 pm IST
SHARE ARTICLE
Sukhjinder Singh Randhawa
Sukhjinder Singh Randhawa

ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।

 

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸ ਦੌਰਾਨ ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਪੰਜਾਬੀਆਂ ਦੀ ਕਾਬਲੀਅਤ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

 Home Minister Sukhjinder Singh Randhawa Sukhjinder Singh Randhawa

ਉਹਨਾਂ ਟਵੀਟ ਕਰਦਿਆਂ ਲਿਖਿਆ, “ਰਾਜ ਸਭਾ ਲਈ ਬਾਹਰੀ ਲੋਕਾਂ ਨੂੰ ਲਿਆ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਕਾਬਲੀਅਤ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਪੰਜਾਬ ਦਾ ਦਰਦ ਸਿਰਫ਼ ਪੰਜਾਬੀ ਹੀ ਸਮਝ ਸਕਦੇ ਹਨ, ਕੋਈ ਬਾਹਰੀ ਨਹੀਂ”। ਉਹਨਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ। ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਜਿਹਾਂ ਲੋਕਾਂ ਨੇ ਵਿਸ਼ਵਾਸ ਕਰਕ ਸਰਕਾਰ ਬਣਾਈ, ਉਹਨਾਂ ਨੂੰ ਛੱਡ ਕੇ ਬਾਹਰੀ ਲੋਕਾਂ ਨੂੰ ਲਿਆਂਦਾ ਗਿਆ ਹੈ।

TweetTweet

ਇਸ ਤੋਂ ਇਲਾਵਾ ਉਹਨਾਂ ਨੇ ਬੀਤੇ ਦਿਨ ਅਰਵਿੰਦ ਕੇਜਰੀਵਾਲ ਵਲੋਂ ਵਿਧਾਇਕਾਂ ਨੂੰ ਦਿੱਤੀ ਨਸੀਹਤ ’ਤੇ ਪ੍ਰਤੀਕਿਰਿਆ ਦਿੱਤੀ ਹੈ। ਮੀਡੀਆ ਨਾਲ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਡਰਾ ਕੇ ਕਦੇ ਵੀ ਸਿਆਸਤ ਨਹੀਂ ਕੀਤੀ ਜਾ ਸਕਦੀ ਅਤੇ ਨਾ ਹੀ ਡਰਾ ਕੇ ਸਰਕਾਰਾਂ ਚੱਲਦੀਆਂ ਹਨ।

Sukhjinder Singh RandhawaSukhjinder Singh Randhawa

ਬਿਕਰਮ ਮਜੀਠੀਆ ਡਰੱਗ ਮਾਮਲੇ ਵਿਚ ਬਣਾਈ ਗਈ ਨਵੀਂ ਸਿੱਟ ਸਬੰਧੀ ਰੰਧਾਵਾ ਨੇ ਕਿਹਾ ਕਿ ਜਿਸ ਦਿਨ ਬਿਕਰਮ ਮਜੀਠੀਆ ਖਿਲਾਫ਼ ਐਫਆਈਆਰ ਦਰਜ ਹੋਈ ਸੀ, ਉਸੇ ਦਿਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਮਜ਼ੋਰ ਐਫਆਈਆਰ ਹੈ ਪਰ ਅੱਜ ਦੀ ਉਹ ਐਫਆਈਆਰ ਸਟੈਂਡ ਕਰ ਰਹੀ ਹੈ। ਇਸ ਸਬੰਧੀ ਅਰਵਿੰਦ ਕੇਜਰੀਵਾਲ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਵੀਂ ਸਿੱਟ ਵਲੋਂ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement