
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨੇ ਮੁੱਖ ਮੰਤਰੀ ਮਾਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਆਪਣੀ ਹੀ ਪਾਰਟੀ ਵਿਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਆਪ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰ ਗਏ ਸਨ। ਮੁੱਖ ਮੰਤਰੀ ਚੰਨੀ ਨੂੰ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ।