ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਪੀਕਰ ਕੁਲਤਾਰ ਸੰਧਵਾਂ ਨੂੰ ਦਿੱਤੀ ਵਧਾਈ
Published : Mar 21, 2022, 2:53 pm IST
Updated : Mar 21, 2022, 2:53 pm IST
SHARE ARTICLE
 Chief Minister Bhagwant Mann congratulated the new Speaker Kultar Sandhwan
Chief Minister Bhagwant Mann congratulated the new Speaker Kultar Sandhwan

ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ 

 

ਚੰਡੀਗੜ੍ਹ : ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੀਕਰ ਵਜੋਂ ਸ. ਸੰਧਵਾਂ ਦੇ ਨਾਮ ਦੀ ਤਜਵੀਜ਼ ਰੱਖੀ ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਸ. ਸੰਧਵਾਂ ਨੂੰ ਬਿਨਾਂ ਮੁਕਾਬਲੇ ਚੁਣ ਲਿਆ ਗਿਆ।  ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਜਨਤਕ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਦਨ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਪੱਤਰਕਾਰਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ।

file photo 

ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਵਿਰੋਧੀ ਧਿਰ ਪੰਜਾਬ ਵਿਧਾਨ ਸਭਾ ਨੂੰ ਦੇਸ਼ ਭਰ ਵਿੱਚ ਮਾਡਲ ਹਾਊਸ ਬਣਾਉਣ ਲਈ ਉਸਾਰੂ ਭੂਮਿਕਾ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਦਨ ਦੇ ਸਾਰੇ ਰੰਗਲਾ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਦਨ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਤਸੱਲੀ ਹੋਣ ਤੱਕ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦੇਵੇਗੀ।

Kultar Singh Sandhwan becomes Speaker of Punjab Vidhan SabhaKultar Singh Sandhwan 

ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਬਦਕਿਸਮਤੀ ਨਾਲ ਪਹਿਲਾਂ ਜਦੋਂ ਕੋਈ ਵੀ ਸਦਨ ਦੀ ਕਾਰਵਾਈ ਰਿਕਾਰਡ ਕਰ ਰਿਹਾ ਹੁੰਦਾ ਸੀ ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦੀ ਵਰਤੋਂ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਮੈਂਬਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਸ਼ਰੇਆਮ ਉਲੰਘਣਾ ਹੈ, ਇਸ ਲਈ 'ਆਪ' ਸਰਕਾਰ ਨੇ ਸਿਧਾਂਤਕ ਤੌਰ 'ਤੇ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਹੋਵੇਗਾ ਅਤੇ ਸਦਨ ਦੀ ਸਾਰੀ ਕਾਰਵਾਈ ਜਨਤਕ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement