ਰਾਜ ਸਭਾ ਚੋਣਾਂ: ਚੋਣ ਕਮਿਸ਼ਨ ਵਲੋਂ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਅਬਜ਼ਰਬਰ ਨਿਯੁਕਤ
Published : Mar 21, 2022, 9:22 pm IST
Updated : Mar 21, 2022, 9:22 pm IST
SHARE ARTICLE
S Karuna Raju
S Karuna Raju

ਚੋਣ ਕਮਿਸ਼ਨ ਭਾਰਤ ਨੇ ਸੀ.ਈ.ਓ. ਡਾ: ਰਾਜੂ ਨੂੰ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ।

 

ਚੰਡੀਗੜ੍ਹ:  ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ  ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜ਼ਰਵਰ  ਨਿਯੁਕਤ ਕੀਤਾ ਹੈ।  ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੂੰ ਸੰਬੋਧਿਤ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ "ਕਮਿਸ਼ਨ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 20ਬੀ  ਤਹਿਤ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਤੁਹਾਨੂੰ ਉਕਤ ਚੋਣਾਂ ਲਈ ਆਪਣਾ ਅਬਜ਼ਰਵਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।"

CEO Dr. S. Karuna RajuCEO Dr. S. Karuna Raju

"ਨਾਮਜ਼ਦਗੀ ਦਸਤਾਵੇਜ਼ਾਂ ਦੀ ਪੜਤਾਲ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਤੁਹਾਨੂੰ ਮੌਜੂਦ ਰਹਿਣ ਦੀ ਲੋੜ ਹੈ ਤਾਂ ਜੋ ਇਹ ਨਿਰੀਖਣ ਕੀਤਾ ਜਾ ਸਕੇ ਕਿ ਕਮਿਸ਼ਨ ਦੇ ਕਾਨੂੰਨ ਅਤੇ ਮੌਜੂਦਾ ਹਦਾਇਤਾਂ ਅਨੁਸਾਰ ਨਿਰਧਾਰਤ ਪ੍ਰਕਿਰਿਆਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਗਈ ਹੈ।" ਪੱਤਰ ਵਿੱਚ ਅੱਗੇ ਕਿਹਾ ਗਿਆ ਹੈ,  ਕਿ ਜੇਕਰ ਕੋਈ ਉਲੰਘਣਾ ਨਜ਼ਰ ਆਉਂਦੀ ਹੈ, ਤਾਂ ਉਸ ਨੂੰ ਤੁਰੰਤ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ । ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਭਾਰਤ ਨੇ ਸੀ.ਈ.ਓ. ਡਾ: ਰਾਜੂ ਨੂੰ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement