ਐਨ. ਬੀਰੇਨ ਸਿੰਘ ਬਣਨਗੇ ਦੂਜੇ ਕਾਰਜਕਾਲ ਲਈ ਮਨੀਪੁਰ ਦੇ ਮੁੱਖ ਮੰਤਰੀ
Published : Mar 21, 2022, 12:08 am IST
Updated : Mar 21, 2022, 12:08 am IST
SHARE ARTICLE
image
image

ਐਨ. ਬੀਰੇਨ ਸਿੰਘ ਬਣਨਗੇ ਦੂਜੇ ਕਾਰਜਕਾਲ ਲਈ ਮਨੀਪੁਰ ਦੇ ਮੁੱਖ ਮੰਤਰੀ

ਇੰਫਾਲ, 20 ਮਾਰਚ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਐਨ.ਬੀਰੇਨ ਸਿੰਘ ਦੂਜੇ ਕਾਰਜਕਾਲ ਲਈ ਮਨੀਪੁਰ ਦੇ ਮੁੱਖ ਮੰਤਰੀ ਹੋਣਗੇ। ਭਾਰਤੀ ਜਨਤਾ ਪਾਰਟੀ ਵਲੋਂ ਕੇਂਦਰੀ ਆਬਜ਼ਰਵਰ ਵਜੋਂ ਮਨੀਪੁਰ ਵਿਚ ਭੇਜੀ ਗਈ ਸੀਤਾਰਮਨ ਨੇ ਕਿਹਾ ਕਿ ਸਿੰਘ ਨੂੰ ਸਰਬਸੰਮਤੀ ਨਾਲ ਪਾਰਟੀ ਦੇ ਰਾਜ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।  ਪਿਛਲੇ ਦਸ ਦਿਨਾਂ ਤੋਂ ਜਾਰੀ ਅਨਿਸ਼ਚਿਤਤਾ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਦੌਰਾਨ ਇਹ ਐਲਾਨ ਹੋਇਆ ਹੈ, ਕਿਉਂਕਿ ਵਿਰੋਧੀ ਨੇਤਾ ਬੀਰੇਨ ਸਿੰਘ ਅਤੇ ਸੀਨੀਅਰ ਭਾਜਪਾ ਵਿਧਾਇਕ ਟੀ ਵਿਸ਼ਵਜੀਤ ਸਿੰਘ ਕੇਂਦਰੀ ਨੇਤਾਵਾਂ ਨੂੰ ਮਿਲਣ ਲਈ ਦੋ ਵਾਰ ਦਿੱਲੀ ਪਹੁੰਚੇ, ਜਿਸ ਨੂੰ ਵਿਰੋਧੀ ਖੇਮਿਆਂ ਵਲੋਂ ਲਾਮਬੰਦੀ ਦੀ ਕਵਾਇਦ ਵਜੋਂ ਦੇਖਿਆ ਗਿਆ ਸੀ। ਹਾਲਾਂਕਿ ਪਾਰਟੀ ਦੇ ਅੰਦਰਲੇ ਮਤਭੇਦਾਂ ਤੋਂ ਇਨਕਾਰ ਕੀਤਾ ਗਿਆ ਸੀ।
ਸੀਤਾਰਮਨ ਅਤੇ ਸਹਿ-ਨਿਗਰਾਨ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰੇਨ ਰਿਜਿਜੂ ਸੂਬੇ ਦੇ ਨਵੇਂ ਚੁਣੇ ਗਏ ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਐਤਵਾਰ ਨੂੰ ਇੰਫਾਲ ਪਹੁੰਚੇ। ਕੇਂਦਰੀ ਕਿਰਤ ਮੰਤਰੀ ਭੂਪੇਂਦਰ ਯਾਦਵ, ਭਾਜਪਾ ਦੇ ਰਾਜ ਸਭਾ ਮੈਂਬਰ ਲੇਸੇਮਬਾ ਸਨਾਜੋਬਾ ਅਤੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਵੀ ਮਹੱਤਵਪੂਰਨ ਬੈਠਕ ਲਈ ਰਵਾਨਾ ਹੋਏ। ਮਨੀਪੁਰ ਵਿਚ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ 60 ਮੈਂਬਰੀ ਸਦਨ ਵਿਚ 32 ਸੀਟਾਂ ਜਿੱਤ ਕੇ ਸੱਤਾ ਵਿਚ ਵਾਪਸੀ ਕੀਤੀ।          (ਏਜੰਸੀ)
 

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement