AAP ਵਲੋਂ ਐਲਾਨੇ ਰਾਜ ਸਭਾ ਉਮੀਦਵਾਰਾਂ 'ਤੇ ਸਾਨੂੰ ਕੋਈ ਇਤਰਾਜ਼ ਨਹੀਂ- ਪ੍ਰਤਾਪ ਸਿੰਘ ਬਾਜਵਾ
Published : Mar 21, 2022, 1:51 pm IST
Updated : Mar 21, 2022, 1:51 pm IST
SHARE ARTICLE
Partap Singh Bajwa
Partap Singh Bajwa

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

 

ਚੰਡੀਗੜ੍ਹ: ਹਲਕਾ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਐਲਾਨੇ ਉਮੀਦਵਾਰਾਂ ਨੂੰ ਲੈ ਕੇ ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਦਰਅਸਲ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮਗਰੋਂ ਵਿਰੋਧੀ ਧਿਰਾਂ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੈ ਕੇ ਬਾਹਰੀ ਲੋਕਾਂ ਦਾ ਮੁੱਦਾ ਉਠਾਉਣਾ ਸ਼ੁਰੂ ਕਰ ਦਿੱਤਾ ਹੈ।

Partap Singh Bajwa hints at contesting from QadianPartap Singh Bajwa

ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਇਸ ਦਾ ਵਿਰੋਧ ਕੀਤਾ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਆਵਾਜ਼ ਬੁਲੰਦ ਕਰਨ ਲਈ ਸਿਰਫ਼ ਪੰਜਾਬੀਆਂ ਨੂੰ ਹੀ ਰਾਜ ਸਭਾ ਵਿਚ ਭੇਜਿਆ ਜਾਵੇ। ਸੁਖਪਾਲ ਖਹਿਰਾ ਦੇ ਇਸ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਵਲੋਂ ਚੁਣੇ ਉਮੀਦਵਾਰਾਂ ਨੂੰ ਲੈ ਕੇ ਕੋਈ ਇਤਰਾਜ਼ ਨਹੀਂ ਹੈ।

 Aam Aadmi Party announces 5 candidates for Rajya Sabha electionsAam Aadmi Party announces 5 candidates for Rajya Sabha elections

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜਿੱਥੋਂ ਮਰਜ਼ੀ ਅਪਣੇ ਉਮੀਦਵਾਰ ਐਲਾਨੇ, ਸਾਨੂੰ ਇਸ ਸਬੰਧੀ ਕੋਈ ਇਤਰਾਜ਼ ਨਹੀਂ ਹੈ। ਸਾਰੀਆਂ ਪਾਰਟੀਆਂ ਅੰਦਰੋਂ-ਬਾਹਰੋਂ ਅਪਣੇ ਲੋਕ ਭੇਜਦੀਆਂ ਹਨ, ਇਹ ਉਹਨਾਂ ਦਾ ਅਪਣਾ ਫੈਸਲਾ ਹੈ।  ਇਹਨਾਂ ਵਿਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ, ਰਾਘਵ ਚੱਢਾ, ਲੁਧਿਆਣਾ ਤੋਂ ਉਦਯੋਗਪਤੀ ਸੰਜੀਵ ਅਰੋੜਾ ਅਤੇ ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ ਸ਼ਾਮਲ ਹਨ।

Partap Singh Bajwa Partap Singh Bajwa

100 ਦਿਨਾਂ ਤੱਕ ਹੋਣੀ ਚਾਹੀਦੀ ਹੈ ਵਿਧਾਨ ਸਭਾ ਦੀ ਕਾਰਵਾਈ- ਪ੍ਰਤਾਪ ਬਾਜਵਾ

ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀ ਧਿਰ ਕਾਂਗਰਸ ਨੇ ਵੱਡੀ ਮੰਗ ਰੱਖੀ ਹੈ। ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸਾਲ ’ਚ ਘੱਟੋ-ਘੱਟ 100 ਦਿਨਾਂ ਤੱਕ ਹੋਣੀ ਚਾਹੀਦੀ ਹੈ ਤਾਂ ਕਿ ਲੋਕਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲ ਸਕੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement