ਆਤਮਹੱਤਿਆ ਲਈ ਉਕਸਾਉਣ ਦੇ ਆਰੋਪਾਂ ਹੇਠ ਪਤਨੀ ਸਮੇਤ 6 ਖ਼ਿਲਾਫ਼ ਮਾਮਲਾ ਦਰਜ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਮੋਠਾਂਵਾਲ 'ਚ ਇੱਕ ਖੇਤ ਮਜਦੂਰ ਵੱਲੋਂ ਸਹੁਰੇ ਪਰਿਵਾਰ ਦੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਕਥਿਤ ਤੌਰ ਤੇ ਜ਼ਹਿਰੀਲੀ ਵਸਤੂ ਨਿਗਲ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਹਿਚਾਣ ਚਰਨਜੀਤ ਵਜੋਂ ਹੋਈ ਹੈ। ਮਾਮਲੇ 'ਚ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਆਤਮਹੱਤਿਆ ਲਈ ਉਕਸਾਉਣ ਦੇ ਆਰੋਪਾਂ ਹੇਠ ਆਈਪੀਸੀ ਦੀ ਧਾਰਾ 306 ਦੇ ਤਹਿਤ ਮ੍ਰਿਤਕ ਦੀ ਪਤਨੀ ਸਮੇਤ 6 ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਫਿਲਹਾਲ ਕਿਸੇ ਵੀ ਆਰੋਪੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਧਰ ਮਾਮਲੇ ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਆਰੋਪੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ