CM ਭਗਵੰਤ ਮਾਨ ਵੱਲੋਂ ਪੰਜਾਬ ’ਚ ਗੜੇਮਾਰੀ ਕਾਰਨ ਖਰਾਬ ਹੋਈਆਂ ਕਣਕ ਦੀ ਫ਼ਸਲਾਂ ਦੀ ਗਿਰਦਾਵਰੀ ਦੇ ਹੁਕਮ
Published : Mar 21, 2023, 3:17 pm IST
Updated : Mar 21, 2023, 4:36 pm IST
SHARE ARTICLE
PHOTO
PHOTO

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ।

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਆਦੇਸ਼ ਦਿੱਤੇ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਵਿੱਚ ਨੁਕਸਾਨ ਦਾ ਤਰਜੀਹੀ ਆਧਾਰ ਉਤੇ ਅੰਦਾਜ਼ਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਕ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

photo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement