ਹਰਜੋਤ ਸਿੰਘ ਬੈਂਸ ਵੱਲੋ ਦਫ਼ਤਰਾਂ 'ਚ ਤੈਨਾਤ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ
Published : Mar 21, 2023, 7:20 pm IST
Updated : Mar 21, 2023, 7:20 pm IST
SHARE ARTICLE
photo
photo

ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀ ਹਿੱਤ ਵਿੱਚ ਲਿਆ ਫੈਸਲਾ

 

ਚੰਡੀਗੜ੍ਹ : ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।

 ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ।

ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement