ਗੋਲੀ ਲੱਗਣ ਨਾਲ ਇਕ ਨੌਜਵਾਨ ਹੋਇਆ ਗੰਭੀਰ ਜਖਮੀ
ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਤਹਿਸੀਲ ਕੰਪਲੈਕਸ ’ਚ ਗੋਲੀਆਂ ਚੱਲੀਆਂ ਹਨ। ਇਸ ਗੋਲੀ ਕਾਂਡ ’ਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਸੈਕਿੰਟਾਂ ਵਿਚ ਹੀ ਢਹਿ-ਢੇਰੀ ਹੋਇਆ 85 ਮੀਟਰ ਉੱਚਾ ਟਾਵਰ, ਚਾਰੇ ਪਾਸੇ ਹੋਇਆ ਮਲਬਾ ਹੀ ਮਲਬਾ
ਜ਼ਖਮੀ ਨੌਜਵਾਨ ਦੀ ਪਹਿਚਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦੇ ਮੁਹੱਲਾ ਵਿਜੇ ਨਗਰ ਦਾ ਰਹਿਣ ਵਾਲਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਤੰਗ ਆਏ ਖੇਤ ਮਜ਼ਦੂਰ ਨੇ ਜ਼ਹਿਰੀਲੀ ਵਸਤੂ ਨਿਗਲ ਕੀਤੀ ਖ਼ੁਦਕੁਸ਼ੀ
ਜ਼ਖਮੀ ਨੌਜਵਾਨ ਦੇ ਦੋਸਤ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ’ਚ ਕੰਮ ਲਈ ਗਏ ਸਨ ਤਾਂ ਇਸ ਦੌਰਾਨ ਉਥੇ ਉਨ੍ਹਾਂ ਦੀ ਜਾਨ ਪਹਿਚਾਣ ਦੇ ਨੌਜਵਾਨ ਨੇ ਹੀ ਉਨ੍ਹਾਂ ਉਪਰ ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਚੋਂ ਇਕ ਗੋਲੀ ਉਸ ਦੇ ਦੋਸਤ ਧੀਰਜ ਕੁਮਾਰ ਦੇ ਪੇਟ ਦੇ ਹੇਠਲੇ ਹਿੱਸੇ ’ਚ ਜਾ ਲੱਗੀ ਜਦਕਿ ਉਸ ਵਲੋਂ ਕਿਸੇ ਤਰ੍ਹਾਂ ਨਾਲ ਆਪਣੀ ਜਾਨ ਬਚਾਈ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।