
18 ਮਾਰਚ ਬਾਅਦ ਦੁਪਹਿਰ ਤੋਂ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਹਨ
ਚੰਡੀਗੜ੍ਹ: ਪੰਜਾਬ ਦੇ 4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ ਨੂੰ ਛੱਡ ਕੇ ਸੂਬੇ ਵਿਚ ਅੱਜ ਤੋਂ ਇੰਟਰਨੈੱਟ ਸੇਵਾਵਾਂ ਬਹਾਲ ਹੋ ਜਾਣਗੀਆਂ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈਪੀਐਸ ਚੌਕ ਅਤੇ ਹਵਾਈ ਅੱਡਾ ਮਾਰਗ ਦੇ ਇਲਾਕਿਆਂ ਵਿਚ 23 ਮਾਰਚ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ, ਐਸਐਮਐਸ ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਅਤੇ ਮੋਬਾਈਲ ਨੈੱਟਵਰਕਾਂ 'ਤੇ ਦਿੱਤੀਆਂ ਜਾਂਦੀਆਂ ਸਾਰੀਆਂ ਡੌਂਗਲ ਸੇਵਾਵਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ: ਭਗੌੜੇ ਮੇਹੁਲ ਚੌਕਸੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਰੱਦ, ਭਾਰਤ ਨੇ ਜਤਾਇਆ ਵਿਰੋਧ
ਇਹਨਾਂ ਤੋਂ ਇਲਾਵਾ ਸੂਬੇ ਭਰ ਵਿਚ ਇਹ ਸੇਵਾਵਾਂ ਦੁਪਹਿਰ 12 ਵਜੇ ਤੋਂ ਬਾਅਦ ਚਾਲੂ ਹੋ ਜਾਣਗੀਆਂ। ਦੱਸ ਦੇਈਏ ਕਿ ਪੰਜਾਬ ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਚਲਦਿਆਂ 18 ਮਾਰਚ ਬਾਅਦ ਦੁਪਹਿਰ ਤੋਂ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਹਨ।