ਸੌਦਾ ਸਾਧ ਨੂੰ ਭਵਿੱਖ ’ਚ ਪੈਰੋਲ ਨਾ ਦੇਣ ਸਬੰਧੀ ਪਟੀਸ਼ਨ ’ਤੇ ਹਰਿਆਣਾ ਨੂੰ ਨੋਟਿਸ ਜਾਰੀ
Published : Mar 21, 2023, 7:35 am IST
Updated : Mar 21, 2023, 7:35 am IST
SHARE ARTICLE
Sauda Sadh
Sauda Sadh

ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

 

ਚੰਡੀਗੜ੍ਹ: ਡੇਰਾ ਮੁਖੀ ਸੌਦਾ ਸਾਧ ਨੂੰ ਭਵਿੱਖ ਵਿਚ ਪੈਰੋਲ ਨਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

ਇਹ ਵੀ ਪੜ੍ਹੋ: ਵਾਟਰ ਕੈਨਨ ਦਾ ਮੂੰਹ ਮੋੜਣ ਵਾਲੇ ਨਵਦੀਪ ਨੂੰ ਪਟਿਆਲਾ ਪੁਲਿਸ ਨੇ ਹਿਰਾਸਤ ਵਿਚ ਲਿਆ

ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਸੰਸਥਾ ਨੇ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਹਾਲ ਹੀ ਵਿਚ ਹਰਿਆਣਾ ਸਰਕਾਰ ਨੇ ਸੌਦਾ ਸਾਧ ਨੂੰ ਪੈਰੋਲ ਦਿਤੀ ਸੀ, ਜਿਸ ਦੀ ਉਸ ਨੇ ਦੁਰਵਰਤੋਂ ਕਰ ਕੇ ਪੈਰੋਲ ਦੇ ਨਿਯਮਾਂ ਦੀ ਉਲੰਘਣਾ ਕੀਤੀ ਤੇ ਆਨਲਾਈਨ ਸਮਾਗਮ ਕਰ ਕੇ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕੀਤਾ। ਸੌਦਾ ਸਾਧ ਵਿਰੁਧ ਪਹਿਲਾਂ ਬੇਅਦਬੀ ਕੇਸ ਚਲ ਰਿਹਾ ਹੈ ਤੇ ਹੁਣ ਉਸ ਨੇ ਰਵੀਦਾਸੀਆ ਸ਼੍ਰੇਣੀ ਬਾਰੇ ਮਾੜਾ ਚੰਗਾ ਬੋਲਿਆ, ਜਿਸ ਕਾਰਨ ਉਸ ਵਿਰੁਧ ਜਲੰਧਰ ਵਿਖੇ ਮਾਮਲਾ ਵੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਵੇਖਣਾ ਪੰਜਾਬ ਨੂੰ ਦੂਜਾ ਕਸ਼ਮੀਰ ਬਣਾਉਣਾ ਚਾਹੁਣ ਵਾਲੇ, ਸਾਡੀਆਂ ਨਾਲਾਇਕੀਆਂ ਕਾਰਨ ਕਾਮਯਾਬ ਨਾ ਹੋ ਜਾਣ...

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ਨੇ ਪੈਰੋਲ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਤੇ ਇਸ ਕਰ ਕੇ ਉਸ ਨੂੰ ਭਵਿੱਖ ਵਿਚ ਪੈਰੋਲ ਨਹੀਂ ਦਿਤੀ ਜਾਣੀ ਚਾਹੀਦੀ ਤੇ ਖ਼ਾਸ ਕਰ ਕੇ ਮੌਜੂਦਾ ਪਟੀਸ਼ਨ ਦੀ ਸੁਣਵਾਈ ਦੌਰਾਨ ਪੈਰੋਲ ਨਾ ਦਿਤੀ ਜਾਵੇ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

 

Tags: sauda sadh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement