ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ, CM ਭਗਵੰਤ ਮਾਨ ਵਲੋਂ ਕੀਤੀ ਗਈ ਵੱਡੀ ਕਾਰਵਾਈ
Published : Mar 21, 2023, 9:02 am IST
Updated : Mar 21, 2023, 9:02 am IST
SHARE ARTICLE
Punjab Top Cops To Face Action Over PM Modi's Security Breach
Punjab Top Cops To Face Action Over PM Modi's Security Breach

ਤਤਕਾਲੀ DGP, ਤਤਕਾਲੀ DIG ਅਤੇ ਤਤਕਾਲੀ SSP ਵਿਰੁੱਧ ਜੁਰਮਾਨਾ ਲਗਾਉਣ ਤੇ ਵਿਭਾਗੀ ਕਾਰਵਾਈ ਦੇ ਹੁਕਮ ਜਾਰੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸੋਨਲ ਵਿਭਾਗ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਜੁਗਰਾਜ ਸਿੰਘ ਨੂੰ ਹਿਰਾਸਤ ਵਿਚ ਲਿਆ

ਮੁੱਖ ਮੰਤਰੀ ਵਲੋਂ ਇਹਨਾਂ ਅਧਿਕਾਰੀਆਂ ਨੂੰ ਜੁਰਮਾਨੇ ਅਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦੇ ਜਾਰੀ ਕੀਤੇ ਗਏ। ਸਪਰੀਮ ਕੋਰਟ ਵਲੋਂ ਬਣਾਈ ਗਈ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹਨਾਂ ਅਧਿਕਾਰੀਆਂ ਨੂੰ ਆਪਣੇ ਜਵਾਬ ਦਾਖਲ ਕਰਨ ਲਈ ਕਿਹਾ ਜਾਵੇਗਾ।

ਇਹ ਵੀ ਪੜ੍ਹੋ: ਸੌਦਾ ਸਾਧ ਨੂੰ ਭਵਿੱਖ ’ਚ ਪੈਰੋਲ ਨਾ ਦੇਣ ਸਬੰਧੀ ਪਟੀਸ਼ਨ ’ਤੇ ਹਰਿਆਣਾ ਨੂੰ ਨੋਟਿਸ ਜਾਰੀ

ਇਸ ਦੇ ਨਾਲ ਹੀ ਸਰਕਾਰ ਨੇ ਸੋਮਵਾਰ ਨੂੰ ਤਤਕਾਲੀ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ, ਤਤਕਾਲੀ ਏਡੀਜੀਪੀ ਸਾਈਬਰ ਕ੍ਰਾਈਮ ਜੀ ਨਾਗੇਸ਼ਵਰ ਰਾਓ, ਤਤਕਾਲੀ ਆਈਜੀਪੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ, ਤਤਕਾਲੀ ਆਈਜੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ, ਤਤਕਾਲੀ ਡੀਆਈਜੀ ਫਰੀਦਕੋਟ ਸੁਰਜੀਤ ਸਿੰਘ ਅਤੇ ਮੋਗਾ ਦੇ ਤਤਕਾਲੀ ਐਸਐਸਪੀ ਚਰਨਜੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ: ਬ੍ਰਿਟੇਨ ਤੋਂ ਬਾਅਦ ਅਮਰੀਕਾ ਵਿਚ ਗਰਮਖਿਆਲੀਆਂ ਨੇ ਕੀਤਾ ਹੰਗਾਮਾ, ਭਾਰਤੀ ਅਮਰੀਕੀ ਭਾਈਚਾਰੇ ਨੇ ਕੀਤੀ ਨਿਖੇਧੀ

ਇਹਨਾਂ ਆਈਪੀਐਸ ਅਧਿਕਾਰੀਆਂ ਤੋਂ ਪੁੱਛਿਆ ਗਿਆ ਹੈ ਕਿ ਜਾਂਚ ਕਮੇਟੀ ਵੱਲੋਂ ਸਿਫ਼ਾਰਸ਼ ਕੀਤੇ ਅਨੁਸਾਰ ਉਹਨਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਜਾਂਚ ਕਮੇਟੀ ਬਣਾਈ ਗਈ ਸੀ। ਇਸ ਸਬੰਧੀ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦਾ ਕਹਿਣਾ ਹੈ ਕਿ ਅਧਿਕਾਰੀਆਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਉਹਨਾਂ ਦੀ ਗੱਲ ਸੁਣ ਕੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement