ਕਿਹਾ: ਆਪਸੀ ਭਾਈਚਾਰੇ ‘ਤੇ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਬਖਸ਼ਾਂਗੇ ਨਹੀਂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਜਾਰੀ ਮੁਹਿੰਮ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਕੁਝ ਲੋਕ ਪਿਛਲੇ ਸਮੇਂ ਵਿਚ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਨਫਰਤ ਭਰੇ ਬਿਆਨ ਦੇ ਰਹੇ ਸਨ ਅਤੇ ਕਾਨੂੰਨ ਖ਼ਿਲਾਫ਼ ਵੀ ਗਲਤ ਬੋਲ ਰਹੇ ਹਨ ਜਿਨ੍ਹਾਂ ਨੂੰ ਫੜ ਲਿਆ ਗਿਆ ਹੈ।
ਇਹ ਵੀ ਪੜ੍ਹੋ: ਵਿਰੋਧੀ ਆਗੂਆਂ ਲਈ ED-CBI, ਚੌਕਸੀ ਲਈ ਇੰਟਰਪੋਲ ਤੋਂ ਰਿਹਾਈ: ਮਲਿਕਾਰਜੁਨ ਖੜਗੇ
ਉਹਨਾਂ ਦੂਸਰਿਆਂ ਦੇ ਪੁੱਤਰਾਂ ਨੂੰ ਗਲਤ ਦਿਸ਼ਾ ਵੱਲ ਲਿਜਾਣਾ ਆਸਾਨ ਹੈ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਪੰਜਾਬੀਆਂ ਨੇ ਉਸ ਦਾ ਮੂੰਹ ਤੋੜ ਜਵਾਬ ਦਿੱਤਾ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਹਾ, “ਦਿੱਲੀ ਦਾ ਬਜਟ ਨਾ ਰੋਕੋ”
ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਹਨਾਂ ਨੂੰ ਬਹੁਤ ਮਾਪਿਆਂ ਦੇ ਫੋਨ ਆਏ, ਜਿਨ੍ਹਾਂ ਨੇ ਇਸ ਕਾਰਵਾਈ ਲਈ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ਵਾਲੀ ਸਰਕਾਰ ਹੈ। ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਧਰਮ ਨਿਰਪੱਖ ਹੈ। ਉਸ ਲਈ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਪਹਿਲਾਂ ਹੈ। ਜੇਕਰ ਪੰਜਾਬ ਵਿਚ ਦੇਸ਼ ਵਿਰੁੱਧ ਕੋਈ ਤਾਕਤ ਵਧੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਆਸਟ੍ਰੇਲੀਆ ਪੁਲਿਸ ਨੇ 29 ਜਨਵਰੀ ਨੂੰ ਵਾਪਰੀ ਹਿੰਸਾ ਦੀ ਘਟਨਾ ਤੋਂ ਬਾਅਦ 6 ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ 100 ਫ਼ੀਸਦ ਧਰਮ ਨਿਰਪੱਖ ਪਾਰਟੀ ਹੈ, ਅਸੀਂ ਧਰਮ, ਜਾਤ ਜਾਂ ਨਫ਼ਰਤ ਦੇ ਨਾਂਅ ’ਤੇ ਸਿਆਸਤ ਨਹੀਂ ਕਰਦੇ। ਪੰਜਾਬ ਬਿਲਕੁੱਲ ਸੁਰੱਖਿਅਤ ਹੈ, ਲੋਕ ਬੇਫਿਕਰ ਰਹਿਣ। ਮੇਰੇ ਖੂਨ ਦੀ ਇਕ-ਇਕ ਬੂੰਦ ਪੰਜਾਬ ਲਈ ਹਾਜ਼ਰ ਹੈ।