Sangrur Poisoned Liquor Case: ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Published : Mar 21, 2024, 3:07 pm IST
Updated : Mar 21, 2024, 7:32 pm IST
SHARE ARTICLE
4 accused arrested in Sangrur poisoned liquor case News in punjabi
4 accused arrested in Sangrur poisoned liquor case News in punjabi

Sangrur Poisoned Liquor Case: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 8 ਲੋਕਾਂ ਦੀ ਹੋ ਚੁੱਕੀ ਹੈ ਮੌਤ

4 accused arrested in Sangrur poisoned liquor case News in punjabi:  ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ 'ਚੋਂ 4 ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 4 ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਚਾਰਾਂ ਦੀ ਵੀ ਬੁੱਧਵਾਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ 12 ਲੋਕ ਅਜੇ ਵੀ ਗੰਭੀਰ ਹਨ।

ਇਹ ਵੀ ਪੜ੍ਹੋ: Former PM Morarji Desai: ਲੰਬੇ ਸਮੇਂ ਤੱਕ ਜੀਉਣ ਲਈ ਆਪਣਾ ਪਿਸ਼ਾਬ ਪੀਂਦੇ ਸਾਬਕਾ PM ਮੋਰਾਰਜੀ ਦੇਸਾਈ  

ਇਸ ਮਾਮਲੇ ਵਿੱਚ ਹੁਣ ਤੱਕ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ (ਕਤਲ) ਅਤੇ ਆਬਕਾਰੀ ਐਕਟ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਵੀ ਬਣਾਈ ਹੈ। ਪੁਲਿਸ ਵਲੋਂ ਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵੱਖਰੀ ਕਮੇਟੀ ਬਣਾਈ ਗਈ ਹੈ। ਜਿਸ ਵਿਚ ਡੀਐਸਪੀ-ਡੀ ਅਤੇ ਡੀਐਸਪੀ ਦਿੜਬਾ ਵੀ ਜਾਂਚ ਵਿਚ ਸਹਿਯੋਗ ਕਰਨਗੇ।

ਇਹ ਵੀ ਪੜ੍ਹੋ: Prabh Asara Institution: ਬਿੱਲ ਨਾ ਭਰਨ ਕਾਰਨ ਪ੍ਰਭ ਆਸਰਾ ਦੀ ਕੱਟੀ ਲਾਈਟ, ਸੰਸਥਾ ਸਿਰ ਕਰੀਬ 93 ਲੱਖ ਰੁਪਏ ਦਾ ਬਿਜਲੀ ਬਿੱਲ ਬਕਾਇਆ  

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕਾਂ ਨੇ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਸ਼ਰਾਬ ਖਰੀਦੀ ਸੀ। ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਥਾਨਕ ਗੁਰਲਾਲ ਸਿੰਘ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਪੁਲਿਸ ਨੇ ਇਨ੍ਹਾਂ ਦੇ ਮਾਸਟਰ ਮਾਈਂਡ ਹਰਮਨਪ੍ਰੀਤ ਸਿੰਘ ਵਾਸੀ ਪਾਤੜਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਰਮਨਪ੍ਰੀਤ ਸ਼ਰਾਬ ਬਣਾ ਕੇ ਵੇਚਣ ਲਈ ਸਪਲਾਈ ਕਰਦਾ ਸੀ। ਇਹ ਉਸ ਦੀ ਪਹਿਲੀ ਖੇਪ ਸੀ। ਇਹ ਚਾਰੇ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਸਨ। ਇਨ੍ਹਾਂ ਵਿਚੋਂ ਸੁਖਵਿੰਦਰ ਖ਼ਿਲਾਫ਼ 4, ਮਨਪ੍ਰੀਤ ਖ਼ਿਲਾਫ਼ 2, ਗੁਰਲਾਲ ਖ਼ਿਲਾਫ਼ 5 ਅਤੇ ਹਰਮਨਪ੍ਰੀਤ ਖ਼ਿਲਾਫ਼ 1 ਕੇਸ ਪਹਿਲਾਂ ਹੀ ਦਰਜ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from '4 accused arrested in Sangrur poisoned liquor case News in punjabi' stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement