ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ
Published : Mar 21, 2024, 7:07 pm IST
Updated : Mar 21, 2024, 7:08 pm IST
SHARE ARTICLE
File Photo
File Photo

ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।

 

 ਚੰਡੀਗੜ੍ਹ-  ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ।  ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।

 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement