Punjab news: ਵੋਟਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਐਕਸ਼ਨ, ਪੰਜਾਬ 'ਚ 5 SSPs ਦੇ ਕੀਤੇ ਤਬਾਦਲੇ
Published : Mar 21, 2024, 1:53 pm IST
Updated : Mar 21, 2024, 1:53 pm IST
SHARE ARTICLE
Punjab SSPs Transfer today News in punjabi
Punjab SSPs Transfer today News in punjabi

Punjab News : ਲੋਕ ਸਭਾ ਚੋਣਾਂ 2024 ਵਿਚ ਬਰਾਬਰੀ ਦਾ ਮੈਦਾਨ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਲਈ ਹਾਂ ਕਾਇਮ- ਚੋਣ ਕਮਿਸ਼ਨ

Punjab SSPs Transfer today News in punjabi: ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Arunthathi Nair Accident : ਇਸ ਅਦਾਕਾਰਾ ਦਾ ਹੋਇਆ ਭਿਆਨਕ ਐਕਸੀਡੈਂਟ, ਵੈਂਟੀਲੇਟਰ 'ਤੇ ਲੜ ਰਹੀ ਜ਼ਿੰਦਗੀ ਤੇ ਮੌਤ ਦੀ ਲੜਾਈ

ਇਨ੍ਹਾਂ ਵਿੱਚੋਂ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਆਈਪੀਐਸ ਕਾਡਰ ਨਾ ਹੋਣ ਕਾਰਨ ਬਦਲ ਦਿੱਤਾ ਗਿਆ, ਜਦਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸੀ ਐਮ.ਪੀ. ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਰਕੇ ਹਟਾ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: Congress News: 'ਅਸੀਂ 'ਪੋਸਟਰ ਵੀ ਨਹੀਂ ਛਪਵਾ ਪਾ ਰਹੇ, ਸਾਡੇ ਖਾਤੇ ਕੀਤੇ ਫ੍ਰੀਜ਼', ਕਾਂਗਰਸ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ

2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ 'ਤੇ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ 2024 ਵਿਚ ਬਰਾਬਰੀ ਦਾ ਮੈਦਾਨ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸਪੀਜ਼ ਵਜੋਂ ਤਾਇਨਾਤ ਗੈਰ-ਕਾਡਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹੇ ਵਿਚ ਡੀਐਮ ਅਤੇ ਐਸਪੀ ਦਾ ਅਹੁਦਾ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਲਈ ਰਾਖਵਾਂ ਹੈ। ਇਸ ਤੋਂ ਇਲਾਵਾ, ਕਮਿਸ਼ਨ ਨੇ ਸਿਆਸੀ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਬਠਿੰਡਾ ਦੇ ਐਸਐਸਪੀ ਅਤੇ ਆਸਾਮ ਵਿੱਚ ਐਸਪੀ ਸੋਨੀਤਪੁਰ ਦੇ ਤਬਾਦਲੇ ਦੇ ਹੁਕਮ ਦਿਤੇ ਹਨ।

(For more news apart from 'Punjab SSPs Transfer today News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement