Punjab Vigilance : ਵਿਜੀਲੈਂਸ ਵਲੋਂ ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਗ੍ਰਿਫਤਾਰ
Published : Mar 21, 2024, 7:09 pm IST
Updated : Mar 21, 2024, 7:35 pm IST
SHARE ARTICLE
Vigilance arrests Assistant Treasury Officer for accepting bribe to pass pension case
Vigilance arrests Assistant Treasury Officer for accepting bribe to pass pension case

Punjab Vigilance : ਵਿਜੀਲੈਂਸ ਦੀ ਟੀਮ ਵਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗਿਆ ਕਾਬੂ

Vigilance arrests Assistant Treasury Officer for accepting bribe to pass pension case: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: Lok Sabha Election: ਬਾਦਲ ਪ੍ਰਵਾਰ 'ਚੋਂ ਇਕ ਹੀ ਵਿਅਕਤੀ ਲੜੇਗਾ ਲੋਕ ਸਭਾ, ਅਕਾਲੀ ਦਲ ਬਣਾਏਗਾ ਇਕ ਪਰਿਵਾਰ-ਇਕ ਟਿਕਟ ਨੀਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Arvind Kejriwal : ਦਿੱਲੀ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ, ਗ੍ਰਿਫਤਾਰੀ ਤੋਂ ਨਹੀਂ ਮਿਲੀ ਰਾਹਤ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

(For more news apart from 'Vigilance arrests Assistant Treasury Officer for accepting bribe to pass pension case' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement