Abohar Farmer Suicide News: ਨਵੇਂ ਟਰੈਕਟਰ ਦੀ ਪਹਿਲੀ ਕਿਸ਼ਤ ਨਾ ਭਰ ਸਕਿਆ ਕਿਸਾਨ, ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Mar 21, 2025, 8:34 am IST
Updated : Mar 21, 2025, 8:34 am IST
SHARE ARTICLE
Abohar Farmer Commits Suicide News
Abohar Farmer Commits Suicide News

Abohar Farmer Suicide News: ਤਿੰਨ ਬੱਚਿਆਂ ਦਾ ਪਿਓ ਸੀ ਮ੍ਰਿਤਕ

Abohar Farmer Commits Suicide News: ਫਾਜ਼ਿਲਕਾ ਦੇ ਅਬੋਹਰ ਦੇ ਪਿੰਡ ਦਾਨੇਵਾਲਾ ਸਤਕੋਸੀ 'ਚ 45 ਸਾਲਾ ਕਿਸਾਨ ਰਣਜੀਤ ਸਿੰਘ ਨੇ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਰਣਜੀਤ ਸਿੰਘ ਤਿੰਨ ਬੱਚਿਆਂ ਦਾ ਪਿਤਾ ਸੀ। ਘਟਨਾ ਦੇਰ ਰਾਤ ਵਾਪਰੀ। ਰਣਜੀਤ ਸਿੰਘ ਨੇ 25 ਦਿਨ ਪਹਿਲਾਂ ਕਰਜ਼ਾ ਲੈ ਕੇ ਨਵਾਂ ਟਰੈਕਟਰ ਖ਼ਰੀਦਿਆ ਸੀ। ਇੱਥੋਂ ਤੱਕ ਕਿ ਟਰੈਕਟਰ ਦੀ ਪਹਿਲੀ ਕਿਸ਼ਤ ਵੀ ਅਜੇ ਤੱਕ ਅਦਾ ਨਹੀਂ ਕੀਤੀ ਗਈ। ਉਹ ਦਿਹਾੜੀਦਾਰ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਚਲਾ ਰਿਹਾ ਸੀ।

ਘਟਨਾ ਵਾਲੇ ਦਿਨ ਰਣਜੀਤ ਦਾ ਪੂਰਾ ਪਰਿਵਾਰ ਸਰ੍ਹੋਂ ਦੀ ਵਾਢੀ ਕਰਨ ਨੇੜਲੇ ਪਿੰਡ ਗਿਆ ਹੋਇਆ ਸੀ। ਰਾਤ ਨੂੰ ਜਦੋਂ ਪਰਿਵਾਰ ਵਾਪਸ ਪਰਤਿਆ ਤਾਂ ਰਣਜੀਤ ਦੇ ਕਮਰੇ ਨੂੰ ਤਾਲਾ ਲੱਗਿਆ ਹੋਇਆ ਮਿਲਿਆ। ਜਦੋਂ ਦਰਵਾਜ਼ਾ ਖੜਕਾਇਆ ਤਾਂ ਕੋਈ ਜਵਾਬ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਖਿੜਕੀ ਤੋਂ ਦੇਖਿਆ ਤਾਂ ਰਣਜੀਤ ਲਟਕਿਆ ਹੋਇਆ ਮਿਲਿਆ।

ਪਰਿਵਾਰ ਵਾਲਿਆਂ ਨੇ ਤੁਰੰਤ ਦਰਵਾਜ਼ਾ ਤੋੜ ਕੇ ਉਲ ਨੂੰ ਬਾਹਰ ਕੱਢਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਧਾਰਾ 194 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement