
ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਫਿਰੌਤੀ ਦੇ ਫੋਨ ਆ ਰਹੇ ਸਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਦੇ ਮਹਿਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਕਰਿਆਨੇ ਦੀ ਦੁਕਾਨ ’ਤੇ ਦੋ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਗੋਲੀਆਂ ਚਲਾ ਦਿਤੀਆਂ ਅਤੇ ਦੁਕਾਨਦਾਰ ਨੂੰ ਜ਼ਖ਼ਮੀ ਕਰ ਦਿਤਾ। ਦੁਕਾਨਦਾਰ ਸੁਖਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਫਿਰੌਤੀ ਦੇ ਫੋਨ ਆ ਰਹੇ ਸਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸੇ ਕਾਰਨ ਹਮਲਾਵਰਾਂ ਨੇ ਮੌਕੇ ਦਾ ਫਾਇਦਾ ਚੁੱਕ ਕੇ ਦੁਕਾਨ 'ਤੇ ਜਾ ਕੇ ਗੋਲੀਆਂ ਚਲਾਈਆਂ ਅਤੇ ਉੱਥੋਂ ਫਰਾਰ ਹੋ ਗਏ।