CM ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ
Published : Mar 21, 2025, 4:13 pm IST
Updated : Mar 21, 2025, 4:13 pm IST
SHARE ARTICLE
Cabinet led by CM approves amendment in ‘Punjab Right of Children to Free and Compulsory Education Rules-2011’
Cabinet led by CM approves amendment in ‘Punjab Right of Children to Free and Compulsory Education Rules-2011’

ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ

 

Punjab News: ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ।

ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ ਚਾਰ ਮੈਂਬਰ ਸਿੱਖਿਆ, ਖੇਡ ਅਤੇ ਸਹਾਇਕ ਖੇਤਰਾਂ ਤੋਂ ਹੋਣਗੇ। ਇਸ ਨਾਲ ਵਿਸ਼ਾ ਅਧਾਰਿਤ ਗਤੀਵਿਧੀਆਂ ਵਿੱਚ ਮਾਪਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੀ ਭਾਈਵਾਲੀ ਵਧੇਗੀ ਅਤੇ ਖਾਸ ਮੁਹਾਰਤ ਹਾਸਲ ਹੋਵੇਗੀ।

ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ’ਚ ਸੋਧ ਕਰਨ ਦੀ ਮਨਜ਼ੂਰੀ

ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿੱਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿੱਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਹੋਵੇਗਾ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ।

ਨਿਯੁਕਤੀਆਂ ਦੇ ਨਿਯਮਾਂ ਤੇ ਸ਼ਰਤਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਚੇਅਰਮੈਨ ਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਤੇ ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement