
ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਗਈ ਸੀ ਪੁਲਿਸ
Amritsar News: ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਚ ਪੁਲਿਸ ਵਲੋਂ ਲੋੜੀਂਦੇ ਮੁਲਜ਼ਮ ਦੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੁਲਿਸ ਮੁਲਜ਼ਮ ਨੂੰ ਹੋਰ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਆਈ ਸੀ। ਇਸੇ ਦੌਰਾਨ ਮੁਲਜ਼ਮ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ।
ਇਹ ਘਟਨਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁੱਟਰ ਵਿਖੇ ਦੀ ਹੈ। ਜਵਾਬੀ ਕਾਰਵਾਈ ’ਚ ਮੁਲਜ਼ਮ ਕੁਲਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੋਮਾ ਬੋਝਾ ਜ਼ਖਮੀ ਹੋਇਆ ਹੈ ਤੇ ਉਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਐਂਮਰਜੈਸੀ ਵਿਭਾਗ ’ਚ ਦਾਖਲ ਕਰਵਾਇਆ ਗਿਆ ਹੈ। ਉਕਤ ਗੈਂਗਸਟਰ ਨੂੰ ਬੀਤੇ ਸਮੇਂ ਦੌਰਾਨ ਪਿੰਡ ਖੱਬੇ ਰਾਜਪੂਤਾਂ ਵਿਖੇ ਇਕ ਖੇਡ ਸਮਾਗਮ ਦੌਰਾਨ ਗੋਲੀਆਂ ਚਲਾਉਣ ਦੇ ਦੋਸ਼ ਹੇਠ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੋਇਆ ਸੀ। ਜ਼ਿਕਰਯੋਗ ਹੈ ਕਿ ਇਸ ਖੇਡ ਸਮਾਗਮ ਦੌਰਾਨ 13 ਸਾਲਾ ਖਿਡਾਰੀ ਦੀ ਮੌਤ ਹੋ ਗਈ ਸੀ।