ਸਰਹੱਦ ’ਤੇ ਐਂਟੀ ਡਰੋਨ ਸਿਸਟਮ ਲਾਉਣ ਵਾਲਾ ਪੰਜਾਬ ਪਹਿਲਾ ਸੂਬਾ-CM ਭਗਵੰਤ ਮਾਨ
Published : Mar 21, 2026, 12:21 pm IST
Updated : Mar 21, 2026, 12:21 pm IST
SHARE ARTICLE
CM Bhagwant Mann Press Conference Today
CM Bhagwant Mann Press Conference Today

'2022 ਤੋਂ ਹੁਣ ਤੱਕ 95 ਹਜ਼ਾਰ 881 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੁਆਰਾ ਕੀਤੇ ਕੰਮਾਂ ਦਾ ਵੇਰਵਾ ਦਿੱਤਾ। ਉਨ੍ਹਾਂ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਸੀਐਮ ਮਾਨ ਨੇ ਪੰਜਾਬ ਵਿੱਚ ਗੈਂਗਸਟਰਾਂ ਅਤੇ ਤਸਕਰਾਂ ਵਿਰੁੱਧ ਮੁਹਿੰਮ ਦੀ ਸਫ਼ਲਤਾ ਦਾ ਜ਼ਿਕਰ ਕੀਤਾ। ਸੀਐਮ ਮਾਨ ਨੇ ਕਿਹਾ ਕਿ ਸਰਹੱਦ ’ਤੇ ਐਂਟੀ ਡਰੋਨ ਸਿਸਟਮ ਲਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਸਰਹੱਦ ਪਾਰ ਤੋਂ ਆਏ 806 ਡਰੋਨ ਬਰਾਮਦ ਕੀਤੇ ਗਏ ਹਨ। 

ਸੀਐਮ ਮਾਨ ਨੇ ਬੋਲਦਿਆਂ ਕਿਹਾ ਕਿ 2022 ਤੋਂ ਹੁਣ ਤੱਕ 95 ਹਜ਼ਾਰ 881 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਤੇ  ਐਨ.ਡੀ.ਪੀ.ਸੀ. ਐਕਟ ਤਹਿਤ 72, 222 ਐਫ਼.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ 5625 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। 4 ਸਾਲਾਂ ’ਚ ਐਨ.ਡੀ.ਪੀ.ਐਸ. ਦੇ 3440 ਭਗੌੜੇ ਕਾਬੂ ਕੀਤੇ ਜਦਕਿ 1556 ਨਸ਼ਾ ਤਸਕਰਾਂ ਦੀਆਂ 772 ਕਰੋੜ ਦੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਨਸ਼ਾ ਤਸਕਰਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਪੁਲਿਸ ਆਪਣਾ ਕੰਮ ਬਹੁਤ ਵਧੀਆਂ ਤਰੀਕੇ ਨਾਲ ਕਰ ਰਹੀ ਹੈ। 

 ਪੰਜਾਬ ਪੁਲਿਸ ਨੇ 2858 ਗੈਂਗਸਟਰ ਗ੍ਰਿਫ਼ਤਾਰ ਕੀਤੇ ਅਤੇ 1105 ਗੈਂਗਸਟਰ ਗਿਰੋਹਾਂ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਅਪਰਾਧਕ ਘਟਨਾਵਾਂ ਲਈ ਵਰਤੇ 2267 ਹਥਿਆਰ ਤੇ 625 ਗੱਡੀਆਂ ਵੀ ਜ਼ਬਤ ਕੀਤੀਆਂ। ਸੀਐਮ ਮਾਨ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟਾਲਰੈਂਸ ਪਾਲਿਸੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਡਰੱਗ ਡੀਲਰ ਦੀ ਪੁਸ਼ਤ ਪਨਾਹੀ ਨਹੀਂ ਕਰਦੇ, ਜਿਸ ਦਾ ਵੀ ਨਸ਼ਾ ਫੈਲਾਉਣ ’ਚ ਹੱਥ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਿਛਲੇ ਚਾਰ ਦਿਨਾਂ ਤੋਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਾਂ।

ਮਾਨ ਨੇ ਆਪਣੀਆਂ ਉਦਯੋਗਿਕ ਨੀਤੀਆਂ ਦੀ ਸਫ਼ਲਤਾ ਬਾਰੇ ਗੱਲ ਕੀਤੀ। ਟਾਟਾ ਨੇ ਇੱਥੇ ਆਪਣਾ ਸਭ ਤੋਂ ਵੱਡਾ ਪਲਾਂਟ ਸਥਾਪਤ ਕੀਤਾ ਹੈ। ਜਾਪਾਨ ਅਤੇ ਹੋਰ ਦੇਸ਼ਾਂ ਤੋਂ ਵੀ ਨਿਵੇਸ਼ ਆ ਰਿਹਾ ਹੈ। ਹੀਰੋ ਇੱਥੇ ਇੱਕ ਈ-ਵਾਹਨ ਪਲਾਂਟ ਸਥਾਪਤ ਕਰ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement