ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ
Published : Mar 21, 2026, 4:49 pm IST
Updated : Mar 21, 2026, 4:49 pm IST
SHARE ARTICLE
Cross-border smuggling attempt foiled in Fazilka
Cross-border smuggling attempt foiled in Fazilka

6.5 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ’ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।

ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement