ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨੂੰ ਲੈ ਕੇ ਮੰਤਰੀ ਦਾ ਅਸਤੀਫ਼ ਲਿਆ ਹੈ ਤੇ ਨਿਰਪੱਖ ਜਾਂਚ ਹੋਵੇਗੀ:CM ਭਗਵੰਤ ਮਾਨ
Published : Mar 21, 2026, 12:09 pm IST
Updated : Mar 21, 2026, 12:09 pm IST
SHARE ARTICLE
Minister's resignation has been taken regarding the death of District Manager an impartial investigation: CM Mann
Minister's resignation has been taken regarding the death of District Manager an impartial investigation: CM Mann

ਜਾਂਚ ਵਿੱਚ ਦੋਸ਼ੀ ਸਾਬਤ ਹੋਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਵਿਵਾਦਿਤ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕੀਤੀ ਹੈ, ਉਸ ਦੇ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ। ਅਸੀਂ ਜਾਂਚ ਤੋਂ ਪਹਿਲਾਂ ਹੀ ਆਪਣੇ ਮੰਤਰੀ ਦਾ ਅਸਤੀਫ਼ਾ ਲੈ ਲਿਆ ਹੈ। ਜਾਂਚ ਵਿੱਚ ਦੋਸ਼ੀ ਸਾਬਤ ਹੋਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਦੀ ਕੁਤਾਹੀ ਕਿਸੇ ਵਿਅਕਤੀ ਦੀ ਜਾਨ ਲੈਂਦੀ ਹੈ ਤਾਂ ਬਖ਼ਸ਼ਾਂਗੇ ਨਹੀਂ।

ਉਧਰ ਮੰਤਰੀ ਲਾਲਜੀਤ ਭੁੱਲਰ ਨੇ ਮੁੱਖ ਮੰਤਰੀ ਹੁਕਮਾਂ ਨੂੰ ਮੰਨਦੇ ਹੋਏ ਅਸਤੀਫਾ ਦਿੱਤਾ ਹੈ। ਲਾਲਜੀਤ ਭੁੱਲਰ ਨੇ ਲਿਖਿਆ ਹੈ ਕਿ ਮੇਰੇ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement