ਬਾਦਲ ਪਰਵਾਰ ਬੇਅਦਬੀ ਮਾਮਲੇ ਤੇ ਕਾਂਗਰਸ ਪਾਰਟੀ 84 ਦੰਗਿਆਂ ਦੀ ਦੋਸ਼ੀ ਹੈ : ਮਾਨ
Published : Apr 21, 2019, 5:53 pm IST
Updated : Apr 21, 2019, 5:53 pm IST
SHARE ARTICLE
Simranjeet Maan
Simranjeet Maan

ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ...

ਚੰਡੀਗੜ੍ਹ : ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੋਕ ਕਾਂਗਰਸ ਅਤੇ ਅਕਾਲੀਆਂ ਦੀਆਂ ਚਾਲਾਂ ‘ਚ ਹੁਣ ਨਹੀਂ ਆਉਣਗੇ, ਕਿਉਂਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਤੇ ਪੰਜਾਬੀਅਤ ਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ।

Shiromani Akali dalShiromani Akali dal

ਮਾਨ ਨੇ ਕਿਹਾ ਕਿ ਬਾਦਲ ਪਰਵਾਰ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਦੀ ਦੋਸ਼ੀ ਹੈ ਅਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇ ਕੇ ਸਿੱਖ ਕੌਮ ਦੀ ਗੁਨਾਹਗਾਰ ਵੀ ਹੈ। ਇਸ ਤੋਂ ਇਲਾਵਾ ਕਾਂਗਰਸ ਪਾਰਟੀ 84 ਦੇ ਸਿੱਖ ਦੰਗਿਆਂ ਦੀ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਆਪ ਦਾ ਆਧਾਰ ਇਨ੍ਹਾਂ ਚੋਣਾਂ ਵਿਚ ਖ਼ਤਮ ਹੋ ਜਾਵੇਗਾ।

CongressCongress

ਜੇਕਰ ਗੱਲ ਭਗਵੰਤ ਮਾਨ ਵੱਲੋਂ ਐਮਪੀ ਕੋਟੇ ਵਿਚੋਂ ਗ੍ਰਾਂਟਾਂ ਵੰਡਣ ਅਤੇ ਵੋਟਾਂ ਦੀ ਮੰਗ ਕਰਨ ਦੀ ਕੀਤੀ ਜਾ ਰਹੀ ਹੈ ਤਾਂ ਉਹ ਹਰੇਕ ਐਮਪੀ ਦਾ ਫ਼ਰਜ਼ ਹੁੰਦਾ ਹੈ। ਇਸ ਤੋਂ ਇਲਾਵਾ ਉਹ 1999 ਤੋਂ 2004 ਤੱਕ ਮੈਂਬਰ ਪਾਰਲੀਮੈਂਟ ਰਹੇ ਹਨ ਅਤੇ ਐਮੀ ਪੀ ਕੋਟੇ ਦੀਆਂ ਸਭ ਤੋਂ ਵੱਧ ਗ੍ਰਾਂਟਾਂ ਦੇਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement