
ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿੰਡਾਂ ਵਿਚ ਜਾ ਕੇ ਪ੍ਰਚਾਰ ਕਰਨ ਵਿਚ ਜੁਟੇ ਹੋਏ ਹਨ।
ਲੁਧਿਆਣਾ: ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਅਪਣੇ ਅਪਣੇ ਤੌਰ 'ਤੇ ਗਣਿਤ ਲਗਾਉਣ ਵਿਚ ਜੁਟੀਆਂ ਹੋਈਆਂ ਹਨ। ਕਾਂਗਰਸ ਨੇ ਪਿਛਲੇ ਕੁਝ ਮਹੀਨੇ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ 25 ਵਿਚੋਂ 25 ਸੀਟਾਂ 'ਤੇ ਕਬਜ਼ਾ ਕੀਤਾ ਸੀ। ਇਸ ਤੋਂ ਬਾਅਦ ਚੇਅਰਮੈਨ ਬਣਨ ਤੋਂ ਕਈ ਨਾਮਾਂ 'ਤੇ ਲਗਾਤਾਰ ਚਰਚਾ ਚਲ ਰਹੀ ਸੀ ਪਰ ਕਾਂਗਰਸ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣਨ ਦੇ ਫੈਸਲੇ ਨੂੰ ਪੈਂਡਿੰਗ ਕਰ ਦਿੱਤਾ...
Lok Sabha Election
....ਤਾਂ ਕਿ ਲੋਕ ਸਭਾ ਚੋਣਾਂ ਵਿਚ ਇੱਕ ਵਾਰ ਫਿਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਖੁਦ ਦੀ ਹਕੂਮਤ ਸਾਬਤ ਕਰਨ। ਪਾਰਟੀ ਹਾਈ ਕਮਾਂਡ ਦਾ ਵੀ ਕਹਿਣਾ ਹੈ ਕਿ ਜੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਪਣੇ ਇਲਾਕਿਆਂ ਵਿਚ ਜ਼ਿਆਦਾ ਤੋਂ ਜ਼ਿਆਦਾ ਵੋਟਾਂ ਕਾਂਗਰਸ ਉਮੀਦਵਾਰ ਰਵਨੀਤ ਬਿੱਟੂ ਦੇ ਹਕ ਵਿਚ ਪਾਉਂਦੇ ਹਨ ਤਾਂ ਚੇਅਰਮੈਨ ਤੇ ਉਹਨਾਂ ਦਾ ਦਾਅਵਾ ਹੋਰ ਵੀ ਮਜ਼ਬੂਤ ਹੋ ਜਾਵੇਗਾ। ਇਸ ਤੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਜ਼ਮੀਨੀ ਪੱਧਰ ਤੇ ਲਗਾਤਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
Lok Sabha Election
ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿੰਡਾਂ ਵਿਚ ਜਾ ਕੇ ਪ੍ਰਚਾਰ ਕਰਨ ਵਿਚ ਜੁਟੇ ਹੋਏ ਹਨ। ਕਾਂਗਰਸ ਵੱਲੋਂ ਲਗਾਤਾਰ ਸਾਰੇ ਖੇਤਰਾਂ ਵਿਚ ਸਰਵੇ ਕਰਵਾਇਆ ਜਾ ਰਿਹਾ ਹੈ। ਕਾਂਗਰਸ ਪਾਰਟੀ ਨੇ ਜਿੱਥੇ ਸ਼ਹਿਰੀ ਸੀਟਾਂ 'ਤੇ ਕਾਂਗਰਸ ਵਿਧਾਇਕਾਂ ਨੂੰ ਵੱਖ ਵੱਖ ਟਾਰਗੇਟ ਦਿੱਤੇ ਹਨ ਉੱਥੇ ਹੀ ਪਿੰਡਾਂ ਦੀਆਂ ਤਿੰਨ ਸੀਟਾਂ 'ਤੇ ਵਿਧਾਨ ਸਭਾ ਗਿਲ, ਜਗਰਾਓਂ, ਅਤੇ ਮੁੱਲਾਂਪੁਰ ਦਾਖਾ ਵਿਚ ਵੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਪੰਚਾਇਤ ਦੇ ਸਰਪੰਚ ਅਤੇ ਬਲਾਕ ਸਮੰਤੀ ਮੈਂਬਰਾਂ ਨੂੰ ਵੱਖ ਵੱਖ ਟਾਰਗੇਟ ਦਿੱਤੇ ਹਨ ਤਾਂ ਕਿ ਹਰ ਬਲਾਕ ਅਤੇ ਇਲਾਕੇ ਵਿਚ ਜ਼ਿਆਦਾ ਤੋਂ ਜ਼ਿਆਦਾ ਕਾਂਗਰਸ ਨੂੰ ਵੋਟਾਂ ਆ ਸਕਣ।
Lok Sabha Election
ਇਸ ਦੇ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਵੱਖ ਵੱਖ ਟਾਰਗੇਟ ਦਿੱਤੇ ਜਾ ਰਹੇ ਹਨ, ਕਿਉਂਕਿ ਕੁਝ ਮਹੀਨਿਆਂ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਵੀ ਨਿਯੁਕਤੀ ਹੋਣੀ ਹੈ, ਜਿਸ ਦੇ ਲਈ ਦਾਅਵੇਦਾਰ ਆਗੂਆਂ ਨੂੰ ਹੀ ਕਾਂਗਰਸ ਪਾਰਟੀ ਵੱਲੋਂ ਚੇਅਰਮੈਨ ਨਿਯੁਕਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਕਈ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੋਂ ਨਰਾਜ਼ ਹੋ ਗਏ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਉਹਨਾਂ ਨਰਾਜ਼ ਹੋਏ ਆਗੂਆਂ ਨੂੰ ਮਨਾਉਣ ਵਿਚ ਜੁਟੇ ਹੋਏ ਹਨ।
ਕੁਝ ਮਹੀਨੇ ਪਹਿਲਾਂ ਹੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤਾਂ ਦੀਆਂ ਚੋਣਾਂ ਹੋਈਆਂ ਹਨ। ਲੋਕ ਸਭਾ ਚੋਣਾਂ ਵਿਚ ਕਾਂਗਰਸ ਲਈ ਜਿੱਤੇ ਹੋਏ ਮੈਂਬਰ ਇਕ ਵੱਡੇ ਹਥਿਆਰ ਦੇ ਤੌਰ 'ਤੇ ਕੰਮ ਕਰ ਰਹੇ ਹਨ। ਵਿਰੋਧੀ ਦਲ ਦੇ ਉਮੀਦਵਾਰ ਪਿੰਡਾਂ ਵਿਚ ਜਾ ਕੇ ਵਧ ਤੋਂ ਵਧ ਬੈਠਕਾਂ ਕਰਨ ਵਿਚ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਵਿਚ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।