
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਪਰ ਉੱਥੇ ਹੀ ਰਾਹਤ ਦੀ ਖ਼ਬਰ ਵੀ ਆਈ ਹੈ ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮ
ਅੰਮ੍ਰਿਤਸਰ - ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਪਰ ਉੱਥੇ ਹੀ ਰਾਹਤ ਦੀ ਖ਼ਬਰ ਵੀ ਆਈ ਹੈ ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮ ਸ਼੍ਰੀ ਮਰਹੂਮ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਧੀ ਨੇ ਕੋਰੋਨਾ ਵਾਇਰਸ ਹਰਾ ਕੇ ਕੋਰੋਨਾ ਦੀ ਜੰਗ ਜਿੱਤ ਲਈ ਹੈ। ਭਾਈ ਖਾਲਸਾ ਦੀ ਧੀ ਦੀ ਕੋਰੋਨਾ ਰਿਪੋਰਟ ਅੱਜ ਨੈਗੇਟਿਵ ਆਈ ਹੈ ਅਤੇ ਤੰਦਰੁਸਤ ਹੋਣ 'ਤੇ ਸਿਵਲ ਹਸਪਤਾਲ ਜਲੰਧਰ ਤੋਂ ਉਸ ਨੂੰ ਛੁੱਟੀ ਮਿਲ ਗਈ ਹੈ।
Bhai nirmal singh khalsa
ਭਾਈ ਖਾਲਸਾ ਦੀ ਧੀ ਜਸਕੀਰਤ ਕੌਰ ਜਲੰਧਰ ਜ਼ਿਲ੍ਹੇ ਦੇ ਲੋਹੀਆਂ ਖਾਸ ਦੀ ਰਹਿਣ ਵਾਲੀ ਹੈ ਅਤੇ ਉਹ ਭਾਈ ਖਾਲਸਾ ਦੇ ਸੰਪਰਕ ਵਿਚ ਆਉਣ ਕਾਰਨ ਕੋਰੋਨਾ ਦੀ ਸ਼ਿਕਾਰ ਹੋਈ ਸੀ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਪੀੜਤ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ 2 ਅਪ੍ਰੈਲ ਨੂੰ ਹੋਈ ਸੀ। ਇਸ ਤੋਂ ਬਾਅਦ ਭਾਈ ਖਾਲਸਾ ਦੇ ਸੰਪਰਕ ਵਿਚ ਆਏ ਉੁਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਵੀ ਸਿਹਤ ਵਿਭਾਗ ਵਲੋਂ ਜਾਂਚ ਕੀਤੀ ਗਈ ਸੀ,
File Photo
ਜਿਸ ਵਿਚ ਉਨ੍ਹਾਂ ਦੀ ਧੀ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ ਸੀ। ਲਗਭਗ 15-16 ਦਿਨ ਜਲੰਧਰ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲਣ ਤੋਂ ਬਾਅਦ ਜਸਕੀਰਤ ਨੇ ਕੋਰੋਨਾ ਦੀ ਜੰਗ ਜਿੱਤ ਲਈ ਹੈ। ਦੱਸ ਦਈਏ ਕਿ ਜਦੋਂ ਕੋਈ ਵਿਅਕਤੀ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਇਲਾਜ ਦੌਰਾਨ ਉਸ ਦੇ 3 ਵਾਰ ਟੈਸਟ ਕੀਤੇ ਜਾਂਦੇ ਹਨ। ਜੇਕਰ ਉਸ ਦੇ ਤਿੰਨੇ ਟੈਸਟ ਨੈਗੇਟਿਵ ਆਉਣ ਤਾਂ ਉਸ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਂਦੀ ਹੈ।
File Photo
ਇਸ ਦੇ ਨਾਲ ਹੀ ਦੱਸ ਦਈਏ ਕਿ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ 'ਚ ਪਿਛਲੇ 16 ਦਿਨਾਂ ਤੋਂ ਦਾਖ਼ਲ ਤਬਲੀਗੀ ਜਮਾਤ ਨਾਲ ਸਬੰਧਤ ਕੋਰੋਨਾ ਪਾਜ਼ੀਟਿਵ ਮਰੀਜ਼ ਅਫਜਲ ਸ਼ੇਖ ਦੀ ਦੂਜੀ ਕੋਰੋਨਾ ਟੈਸਟ ਰਿਪੋਰਟ ਵੀ ਨੈਗੇਟਿਵ ਆਉਣ 'ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ। 18 ਅਪ੍ਰੈਲ ਨੂੰ ਉਸ ਦੀ ਪਹਿਲੀ ਟੈਸਟ ਰਿਪੋਰਟ ਨੈਗੇਟਿਵ ਆਈ ਸੀ। ਸਿਹਤਯਾਬ ਹੋਣ 'ਤੇ ਅਫਜਲ ਨੂੰ ਵਿਦਾ ਕਰਨ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਸਿਵਲ ਸਰਜਨ ਡਾ. ਜਸਮੀਤ ਬਾਵਾ ਤੇ ਹੋਰ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।