
ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।
ਪਟਿਆਲਾ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨ ਪਟਿਆਲਾ ਵਿਚੋਂ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਰੀਜਾਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ।
file photo
ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਹਰੀਸ਼ ਮਲਹੋਤਰਾ ਵੱਲੋਂ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਡਾਕਟਰ ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਾਰੇ ਨਵੇਂ ਮਾਮਲੇ ਰਾਜਪੁਰਾ ਦੀ ਅਨਾਜ ਮੰਡੀ ਤੋਂ ਸਾਹਮਣੇ ਆਏ ਹਨ। ਦੋ ਦਿਨ ਪਹਿਲਾਂ ਇੱਥੋਂ 6 ਕੋਰੋਨਾ ਮਾਮਲੇ ਪਾਜ਼ੀਟਿਵ ਪਾਏ ਗਏ ਸੀ।
Photo
ਰਾਜਪੁਰਾ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਕੇ 12 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਪਾਜ਼ੀਟਿਵ ਮਾਮਲੇ 18 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਭਾਰਤ ਦੇ ਸੋਮਵਾਰ ਸ਼ਾਮ ਸਾਢੇ ਸੱਤ ਵਜੇ ਦੇ ਸਰਕਾਰੀ ਅੰਕੜਿਆਂ ਮੁਤਾਬਿਕ ਹੁਣ ਤਕ ਦੇਸ਼ ਵਿਚ ਸਾਹਮਣੇ ਆਏ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 18,407 ਹੋ ਚੁੱਕੀ ਹੈ।
Photo
ਜਿਹਨਾਂ ਵਿਚੋਂ ਹੁਣ ਕੋਰੋਨਾ ਦੇ 14,810 ਐਕਟਿਵ ਕੇਸ ਹਨ। ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਹੁਣ ਤਕ ਇਸ ਰੋਗ ਤੋਂ 3020 ਲੋਕਾਂ ਨੂੰ ਨਿਜਾਤ ਮਿਲ ਚੁੱਕੀ ਹੈ। ਜਦਕਿ 577 ਲੋਕਾਂ ਦੀ ਜਾਨ ਜਾ ਚੁੱਕੀ ਹੈ। ਭਾਰਤ ਵਿਚ ਤਾਜ਼ਾ ਅੰਕੜਿਆਂ ਮੁਤਾਬਿਕ ਤਿੰਨ ਲੱਖ 83 ਹਜ਼ਾਰ 985 ਸ਼ੱਕੀ ਲੋਕਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।