ਕੋਰੋਨਾ ਵਾਇਰਸ : ਕੈਪਟਨ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
Published : Apr 21, 2020, 10:40 pm IST
Updated : Apr 21, 2020, 11:10 pm IST
SHARE ARTICLE
capt. Amrinder Singh
capt. Amrinder Singh

3000 ਕਰੋੜ ਰੁਪਏ ਅੰਤਰਿਮ ਮੁਆਵਜ਼ੇ ਦੀ ਮੰਗ ਕੀਤੀ

ਚੰਡੀਗੜ੍ਹ, 21 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਸੂਬੇ ਵਿਚ ਮਾਲੀਏ ਦੀਆਂ ਅਨੁਮਾਨਤ ਪ੍ਰਾਪਤੀਆਂ ਅਤੇ ਪੱਕੇ ਖਰਚਿਆਂ ਵਿਚਾਲੇ ਚਿੰਤਾਜਨਕ ਵਧਦੇ ਪਾੜੇ ਵਲ ਇਸ਼ਾਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਆਫ਼ਤ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਕੋਲ ਅਪ੍ਰੈਲ ਮਹੀਨੇ ਵਾਸਤੇ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ 4400 ਕਰੋੜ ਰੁਪਏ ਦੀ ਬਕਾਇਆ ਪਈ ਜੀ.ਐਸ.ਟੀ. ਦੀ ਰਾਸ਼ੀ ਵੀ ਤੁਰਤ ਜਾਰੀ ਕਰਨ ਦੀ ਮੰਗ ਕੀਤੀ।

    ਸੂਬੇ ਦੇ ਸਰੋਤਾਂ ’ਚ ਚਿੰਤਾਜਨਕ ਪਾੜੇ ਦੀ ਪੂਰਤੀ ਲਈ ਚਾਰ ਮਹੀਨਿਆਂ ਦੇ ਜੀ.ਐਸ.ਟੀ. ਬਕਾਏ ਦੇ 4400 ਕਰੋੜ ਰੁਪਏ ਤੁਰਤ ਜਾਰੀ ਕਰਨ ਦੀ ਵੀ ਮੰਗ


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਚਾਰ ਮਹੀਨਿਆਂ ਦੀ ਜੀ.ਐਸ.ਟੀ. ਦੀ 4400 ਕਰੋੜ ਰੁਪਏ ਮੁਆਵਜ਼ਾ ਰਾਸ਼ੀ ਤੁਰਤ ਜਾਰੀ ਕੀਤੀ ਜਾਵੇ ਤਾਂ ਜੋ ਸੂਬੇ ਨੂੰ ਸਰੋਤਾਂ ਵਿਚ ਆਈ ਰੁਕਾਵਟ ਦੂਰ ਕਰਨ ਵਿਚ ਮਦਦ ਮਿਲ ਸਕੇ।

21Capt. Amrinder Singh
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਕਡਾਊਨ ਦੇ ਚਲਦਿਆਂ ਸਾਰੇ ਸੂਬੇ ਵੱਡੇ ਵਿੱਤੀ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕੋਵਿਡ-19 ਕਾਰਨ ਹੋਏ ਮਾਲੀਏ ਘਾਟੇ ਦੀ ਪੂਰਤੀ ਲਈ ਜ਼ਰੂਰ ਮੁਆਵਜ਼ਾ ਰਾਸ਼ੀ ਜਾਰੀ ਕਰੇ। ਅਪ੍ਰੈਲ ਮਹੀਨੇ ਵਿਚ 3000 ਕਰੋੜ ਰੁਪਏ ਘਾਟੇ ਦੇ ਅਨੁਮਾਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਨੁਕਸਾਨ ਦਾ ਵਿਸਥਾਰਤ ਮੁਲਾਂਕਣ ਅਤੇ ਰਾਹਤ ਤੇ ਮੁੜ ਵਸੇਬੇ ਲਈ ਫ਼ੰਡਾਂ ਦੀ ਮੰਗ ਸਹੀ ਸਮੇਂ ’ਤੇ ਜਮ੍ਹਾਂ ਕਰਵਾ ਦਿਤੀ ਜਾਵੇਗੀ।’’


ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਭਾਰਤ ਸਰਕਾਰ ਨੂੰ ਅੰਤਰਿਮ ਰਾਹਤ ਤੁਰਤ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਕੋਵਿਡ-19 ਵਿਰੁਧ ਚਲ ਰਹੀ ਜੰਗ ਕਿਸੇ ਵੀ ਹਾਲਤ ਵਿਚ ਢਿੱਲੀ ਨਾ ਪਵੇ।


ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਰਾਹਤ ਕਾਰਜਾਂ ਦੇ ਉਪਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਖ਼ਜ਼ਾਨੇ ’ਤੇ ਇਸ ਵੇਲੇ ਕਾਫੀ ਭਾਰ ਪਿਆ ਹੋਇਆ ਹੈ ਜਿਹੜਾ ਨਿਰੰਤਰ ਵਧਦਾ ਹੀ ਜਾਣਾ ਹੈ ਕਿਉਂਕਿ ਮੁਕੰਮਲ ਲਾਕਡਾਊਨ ਦੇ ਚਲਦਿਆਂ ਵਪਾਰ, ਕਾਰੋਬਾਰ ਤੇ ਉਦਯੋਗ ਬੰਦ ਹੋਣ ਕਰਨ ਮਾਲੀਏ ਦੀ ਕੋਈ ਪ੍ਰਾਪਤੀ ਨਹੀਂ ਹੋ ਰਹੀ ਹੈ।
ਸੂਬਾ ਸਰਕਾਰ ਨੇ ਸੂਬੇ ਦੇ 2020-21 ਬਜਟ ਵਿਚ ਅਪਰੈਲ ਮਹੀਨੇ ਲਈ 3360 ਕਰੋੜ ਦੇ ਮਾਲੀਏ ਦੀ ਪ੍ਰਾਪਤੀ ਦਾ ਅਨੁਮਾਨ ਲਾਇਆ ਸੀ ਜਿਸ ਵਿੱਚ ਜੀ.ਐਸ.ਟੀ. ਦਾ 1322 ਕਰੋੜ ਰੁਪਏ, ਪਟਰੌਲੀਅਮ ਉਤਪਾਦਾਂ ’ਤੇ ਵੈਟ ਦਾ 465 ਕਰੋੜ ਰੁਪਏ, ਸੂਬਾਈ ਆਬਕਾਰੀ ਮਾਲੀਏ ਦਾ 521 ਕਰੋੜ ਰੁਪਏ, ਮੋਟਰ ਵਹੀਕਲ ਟੈਕਸ ਦਾ 198 ਕਰੋੜ ਰੁਪਏ, ਬਿਜਲੀ ਕਰ ਦਾ 243 ਕਰੋੜ ਰੁਪਏ, ਸਟੈਂਪ ਡਿਊਟੀ ਦਾ 219 ਕਰੋੜ ਰੁਪਏ ਅਤੇ ਗ਼ੈਰ ਕਰਾਂ ਤੋਂ ਮਾਲੀਆ 392 ਕਰੋੜ ਰੁਪਏ ਸ਼ਾਮਲ ਸੀ।


ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਹ ਪ੍ਰਾਪਤੀਆਂ ਕਾਫ਼ੀ ਘਟਣ ਆਉਣ ਦੀ ਉਮੀਦ ਹੈ ਕਿਉਂਕਿ ਲਾਕਡਾਊਨ ਦੇ ਕਾਰਨ ਸੂਬੇ ਵਿਚ ਬਹੁਤੀਆਂ ਆਰਥਕ ਗਤੀਵਿਧੀਆਂ ਠੱਪ ਪਈਆਂ ਹਨ। ਐਸ.ਜੀ.ਐਸ.ਟੀ., ਆਈ.ਜੀ.ਐਸ.ਟੀ., ਵੈਟ, ਆਬਕਾਰੀ, ਸਟੈਂਪ ਡਿਊਟੀ ਅਤੇ ਮੋਟਰ ਵਹੀਕਲ ਟੈਕਸਾਂ ਦੇ ਰੂਪ ਵਿਚ ਮਾਲੀਆ ਪ੍ਰਾਪਤੀਅ ਨਿਗੂਣੀਆਂ ਹਨ ਅਤੇ ਬਿਜਲੀ ਦੀ ਖ਼ਪਤ ਵਿਚ ਕਮੀ ਆਉਣ ਨਾਲ ਅਪ੍ਰੈਲ, 2020 ਦੌਰਾਨ ਬਿਜਲੀ ਡਿਊਟੀ ਦੇ ਅਨੁਮਾਨਿਤ ਮਾਲੀਏ ਵਿਚ ਵੀ 60 ਫ਼ੀ ਸਦੀ ਗਿਰਾਵਟ ਆਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਦਸੰਬਰ 2019 ਤੋਂ ਲੈ ਕੇ ਮਾਰਚ 2020 ਤੱਕ ਬੀਤੇ ਚਾਰ ਮਹੀਨਿਆਂ ਦਾ ਸੂਬੇ ਦਾ ਲਗਪਗ 4400 ਕਰੋੜ ਰੁਪਏ ਦਾ ਜੀ.ਐਸ.ਟੀ. ਮੁਆਵਜ਼ਾ ਵੀ ਕੇਂਦਰ ਸਰਕਾਰ ਵੱਲ ਬਕਾਇਆ ਖੜ੍ਹਾ ਹੈ।
ਉਨ੍ਹਾਂ ਦਸਿਆ ਕਿ ਦੂਜੇ ਪਾਸੇ ਕਰਜ਼ ਵਿਵਸਥਾ, ਪੈਨਸ਼ਨਾਂ, ਤਨਖਾਹਾਂ ਤੇ ਕੋਵਿਡ-19 ਲਈ ਰਾਹਤ ਕਾਰਜਾਂ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਆਦਿ ਲਈ ਅਪਰੈਲ 2020 ਮਹੀਨੇ ਦਾ 7301 ਕਰੋੜ  ਰੁਪਏ ਦਾ ਬਜਟ ਹੈ ਜਿਸ ਦੇ ਨਤੀਜੇ ਵਜੋਂ ਆਉਣ ਵਾਲੇ ਮਾਲੀਏ ਅਤੇ ਪੱਕੇ ਖਰਚਿਆਂ ਦਰਮਿਆਨ ਵਸੀਲਿਆਂ ਦਾ ਵੱਡਾ ਪਾੜਾ ਹੈ।


ਸੂਬੇ ਦੀ ਨਾਜ਼ੁਕ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੜਾਅਵਾਰ ਢੰਗ ਨਾਲ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਤਾਂ ਕਿ ਵੈਟ ਅਤੇ ਆਬਕਾਰੀ ਮਾਲੀਆ ਜੁਟਾਇਆ ਜਾ ਸਕੇ। ਉਨ੍ਹਾਂ ਕਿਹਾ, ‘‘ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੋਵਿਡ-19 ਦੀ ਰੋਕਥਾਮ ਲਈ ਸਮਾਜਕ ਦੂਰੀ ਅਤੇ ਹੋਰ ਕਦਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਪੜਾਅਵਾਰ ਢੰਗ ਰਾਹੀਂ ਕੱੁਝ ਇਲਾਕਿਆਂ ਵਿਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਲਈ ਸੂਬੇ ਨੂੰ ਫ਼ੈਸਲਾ ਲੈਣ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ।’’


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਕੋਵਿਡ-19 ’ਤੇ ਕਾਬੂ ਪਾਉਣ ਲਈ ਰਾਹਤ ਕਾਰਜਾਂ ਅਤੇ ਸਿਹਤ ਸੰਭਾਲ ਕਦਮਾਂ ਵਿਚ ਹੋਰ ਤੇਜ਼ੀ ਲਿਆਉਣ ਵਿਚ ਮਦਦ ਮਿਲੇਗੀ ਅਤੇ ਇਸ ਤੋਂ ਇਲਾਵਾ ਪੱਕੀਆਂ ਦੇਣਦਾਰੀਆਂ ਅਤੇ ਰੋਜ਼ਮੱਰਾ ਦੇ ਹੋਰ ਖਰਚੇ, ਜੇਕਰ ਸਾਰੇ ਨਹੀਂ ਤਾਂ ਘੱਟੋ-ਘੱਟ ਕੁੱਝ ਤਾਂ ਨਿਪਟਾਏ ਜਾ ਸਕਣ।

21Amit Shah
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਬਾਰੇ ਛੇਤੀ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਕੋਵਿਡ-19 ’ਤੇ ਕਾਬੂ ਪਾਉਣ ਅਤੇ ਪ੍ਰਭਾਵੀ ਪ੍ਰਬੰਧਨ ਰਾਹੀਂ ਮੌਜੂਦਾ ਸੰਕਟ ਵਿਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ ਦੇ ਯਤਨਾਂ ਨੂੰ ਸੂਬੇ ਵਲੋਂ ਪੂਰਨ ਅਤੇ ਨਿਰੰਤਰ ਸਹਿਯੋਗ ਦੇਣ ਦਾ ਭਰੋਸਾ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement