ਕੋਰੋਨਾ ਜੰਗ 'ਚ ਡਟੇ ਯੋਧਿਆਂ ਦੇ ਬੱਚਿਆਂ ਲਈ ਚੰਡੀਗੜ੍ਹ ਯੂਨੀਵਰਸਿਟੀ ਵਲੋਂ 5 ਕਰੋੜ ਵਜ਼ੀਫ਼ਾ ਸਕੀਮ
Published : Apr 21, 2020, 10:44 am IST
Updated : Apr 21, 2020, 10:44 am IST
SHARE ARTICLE
ਕੋਰੋਨਾ ਵਿਰੁਧ ਜੰਗ 'ਚ ਡਟੇ ਯੋਧਿਆਂ ਦੇ ਬੱਚਿਆਂ ਲਈ ਚੰਡੀਗੜ੍ਹ ਯੂਨੀਵਰਸਿਟੀ ਵਲੋਂ 5 ਕਰੋੜ ਦੀ ਵਿਸ਼ੇਸ਼ ਵਜ਼ੀਫ਼ਾ ਸਕੀਮ ਦਾ ਐਲਾਨ
ਕੋਰੋਨਾ ਵਿਰੁਧ ਜੰਗ 'ਚ ਡਟੇ ਯੋਧਿਆਂ ਦੇ ਬੱਚਿਆਂ ਲਈ ਚੰਡੀਗੜ੍ਹ ਯੂਨੀਵਰਸਿਟੀ ਵਲੋਂ 5 ਕਰੋੜ ਦੀ ਵਿਸ਼ੇਸ਼ ਵਜ਼ੀਫ਼ਾ ਸਕੀਮ ਦਾ ਐਲਾਨ

ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਮੀਡੀਆ, ਸਫ਼ਾਈ ਸੇਵਕਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਲਈ ਵਿਸ਼ੇਸ਼ ਵਜ਼ੀਫ਼ਾ ਸਕੀਮ ਜਾਰੀ ਕਰਨ ਵਾਲੀ ਦੇਸ਼ ਦੀ ਪਹਿਲੀ ਯੂਨੀਵਰਸਿਟੀ ਬਣੀ

ਐਸ.ਏ.ਐਸ.ਨਗਰ, 20 ਅਪ੍ਰੈਲ (ਸੁਖਦੀਪ ਸਿੰਘ ਸੋਈ): ਕੋਰਨਾਵਾਇਰਸ ਦਾ ਪ੍ਰਕੋਪ ਦੁਨੀਆਂ ਭਰ 'ਚ ਸਿਖਰਾਂ 'ਤੇ ਹੈ ਅਤੇ ਇਹ ਮਹਾਂਮਾਰੀ ਵਿਸ਼ਵਵਿਆਪੀ ਪੱਧਰ 'ਤੇ ਸਰਕਾਰਾਂ ਅਤੇ ਲੋਕਾਂ ਲਈ ਚੁਣੌਤੀ ਬਣ ਗਈ ਹੈ। ਹਾਲਾਂਕਿ ਕੋਰੋਨਾਵਾਇਰਸ ਵਿਰੁੱਧ ਜੰਗ ਅਜੇ ਵੀ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਕੋਵਿਡ-19 ਯੋਧੇ ਵਜ਼ੀਫ਼ਾ ਸਕੀਮ ਦਾ ਐਲਾਨ ਕਰਕੇ ਭਾਰਤ ਵਿੱਚ ਮਹਾਂਮਾਰੀ ਵਿਰੁੱਧ ਮੁਹਰਲੀ ਕਤਾਰ ਵਿੱਚ ਲੜ ਰਹੇ ਅਸਲ ਯੋਧਿਆਂ ਨੂੰ ਸੱਚਾ ਸਨਮਾਨ ਦਿੱਤਾ ਹੈ। ਵਜ਼ੀਫ਼ਾ ਸਕੀਮ ਦਾ ਐਲਾਨ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਕੋਵਿਡ-19 ਦੇ ਯੋਧਿਆਂ ਦੇ ਬੱਚਿਆਂ ਨੂੰ 5 ਕਰੋੜ ਦੀ ਵਜ਼ੀਫ਼ਾ ਰਾਸ਼ੀ ਭੇਂਟ ਕੀਤੀ ਜਾਵੇਗੀ, ਜਿਸ ਵਿੱਚ ਡਾਕਟਰ, ਨਰਸਾਂ, ਪੈਰਾ-ਮੈਡੀਕਲ ਸਟਾਫ਼, ਸਫ਼ਾਈ ਸੇਵਕ, ਮੀਡੀਆ ਕਰਮੀ, ਭਾਰਤੀ ਸੂਬਿਆਂ ਦੇ ਪੁਲਿਸ ਮੁਲਾਜ਼ਮ, ਪੈਰਾ ਮਿਲਟਰੀ ਫੋਰਸਾਂ ਅਤੇ ਸੈਨੀਟੇਸ਼ਨ ਵਰਕਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਯੋਧੇ ਸਾਡੇ ਸਮਾਜ ਦੇ ਅਜਿਹੇ ਯੋਧੇ ਹਨ ਜੋ ਨਾ ਕੇਵਲ ਕੋਰੋਨਾ ਦੇ ਖ਼ਾਤਮੇ ਲਈ ਜੰਗ ਦੇ ਮੈਦਾਨ 'ਚ ਦਿਨ-ਰਾਤ ਡਟੇ ਹੋਏ ਹਨ ਬਲਕਿ ਜਿਨ੍ਹਾਂ ਨੇ ਨਿਰਸੁਆਰਥ ਭਾਵਨਾ, ਇਮਾਨਦਾਰੀ ਅਤੇ ਦਿੜ੍ਹਤਾ ਨਾਲ ਆਪਣੇ ਪਰਿਵਾਰਾਂ ਤੋਂ ਜ਼ਿਆਦਾ ਡਿਊਟੀ ਅਤੇ ਫਰਜ਼ ਨੂੰ ਪਹਿਲ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੰੰਡੀਗੜ੍ਹ ਯੂਨੀਵਰਸਿਟੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜਿਸ ਨੇ ਕੋਵਿਡ-19 ਯੋਧਿਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਧੂ ਨੇ ਦੱਸਿਆ ਕਿ ਵਜ਼ੀਫ਼ਾ ਸਕੀਮ ਦੇ ਅੰਤਰਗਤ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਪੇਸ਼ ਕੀਤੇ ਗਏ ਸਾਰੇ ਅੰਡਰ-ਗ੍ਰੈਜ਼ੂਏਟ ਅਤੇ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਵਿੱਚ 10 ਫ਼ੀਸਦੀ ਸੀਟਾਂ ਇਨ੍ਹਾਂ ਯੋਧਿਆਂ ਦੇ ਬੱਚਿਆਂ ਲਈ ਰਾਖਵੀਂਆਂ ਹੋਣੀਆਂ ਜਦਕਿ ਪੂਰੀ ਕੋਰਸ ਫ਼ੀਸ ਉਤੇ 10 ਫ਼ੀਸਦੀ ਦੀ ਖਾਸ ਰਿਆਇਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਨਿਕਾਂ ਦੇ ਬੱਚਿਆਂ ਲਈ ਚੰਡੀਗੜ੍ਹ ਯੂਨੀਵਰਸਿਟੀ ਬਤੌਰ ਸਹੀ ਮਾਰਗ ਦਰਸ਼ਕ ਕੰਮ ਕਰੇਗੀ ਕਿ ਉਨ੍ਹਾਂ ਨੇ ਸਿੱਖਿਆ ਦੇ ਕਿਹੜੇ ਖਿੱਤੇ ਵਿੱਚ ਜਾਣਾ ਹੈ। ਸ. ਸੰਧੂ ਨੇ ਕਿਹਾ ਕਿ ਅਜਿਹੀ ਭਿਆਨਕ ਸਥਿਤੀ 'ਚ ਦੇਸ਼ ਦੀ ਸੇਵਾ 'ਚ ਡਟੇ ਇਨ੍ਹਾਂ ਯੋਧਿਆਂ ਦੀਆਂ ਸੇਵਾਵਾਂ ਬੇਮਿਸਾਲ ਹਨ ਅਤੇ ਸਮੁੱਚੀ ਕੌਮ ਇਨ੍ਹਾਂ ਯੋਧਿਆਂ ਦੇ ਬੱਚਿਆਂ ਦੇ ਭਵਿੱਖ ਦੀ ਦੇਖਭਾਲ ਲਈ ਕਰਜ਼ਦਾਰ ਰਹੇਗੀ।। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਐਲਾਨੀ ਵਜ਼ੀਫ਼ਾ ਸਕੀਮ ਇਨ੍ਹਾਂ ਯੋਧਿਆਂ ਨੂੰ ਸਨਮਾਨ ਅਤੇ ਧੰਨਵਾਦ ਵਿਅਕਤ ਕਰਨ ਲਈ ਇੱਕ ਨਿਮਾਣਾ ਉਪਰਾਲਾ ਹੈ, ਜੋ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨ੍ਹਾਂ ਦੇਸ਼ ਸੇਵਾ 'ਚ ਨਿਰੰਤਰ ਜੁਟੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਅੰਤਰਗਤ 'ਵਰਸਿਟੀ ਦੇ ਵੱਖ-ਵੱਖ ਪ੍ਰੋਗਰਾਮਾਂ 'ਚ ਆਨਲਾਈਨ ਦਾਖ਼ਲੇ ਦੀ ਪ੍ਰੀਕਿਰਿਆ ਸ਼ੁਰੂ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement