
ਡਾ. ਰੇਨੂੰ ਨੇ ਦੱਸਿਆ ਕਿ 6 ਅਪ੍ਰੈਲ ਨੂੰ ਇਨ੍ਹਾਂ ਦੀ ਰਿਪੋਰਟ ਪੌਜਟਿਵ ਆਈ ਸੀ।
ਮੋਹਾਲੀ : ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਇੱਥੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਮੁਹਾਲੀ ਹੈ। ਜਿੱਥੇ ਤੇਜੀ ਨਾਲ ਕੇਸਾਂ ਵਿਚ ਵਾਧਾ ਹੋ ਰਿਹਾ ਹੈ ਪਰ ਇਸੇ ਨਾਲ ਹੁਣ ਇਥੇ ਰਾਹਤ ਦੀ ਖਬਰ ਵੀ ਆ ਰਹੀ ਹੈ। ਕਿ ਮੰਗਲਵਾਰ ਨੂੰ 6 ਮਰੀਜ਼ਾਂ ਨੇ ਕਰੋਨਾ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਜ਼ਿਲ੍ਹੇ ਵਿਚ ਕੁੱਲ ਠੀਕ ਹੋਏ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ।
Coronavirus
ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਛੇ ਮਰੀਜ਼ਾਂ ਵਿਚੋਂ 5 ਮਰੀਜ਼ ਪਿੰਡ ਜਵਾਹਰਪੁਰ ਦੇ ਹਨ ਜਿਥੇ ਜ਼ਿਲ੍ਹੇ ਵਿਚੋਂ ਸਭ ਤੋਂ ਵੱਧ ਕੇਸ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਛੇਵਾਂ ਠੀਕ ਹੋਇਆ ਮਰੀਜ਼ ਅਬਦੁਲ ਰਜ਼ਾਕ ਪਿੰਡ ਮੌਲੀ ਬੈਦਵਾਨ ਨਾਲ ਸਬੰਧਿਤ ਹੈ। ਇਨ੍ਹਾਂ ਠੀਕ ਹੋਣ ਵਾਲੇ ਮਰੀਜ਼ਾਂ ਵਿਚੋਂ ਕਮਲਜੀਤ ਕੌਰ 39 ਸਾਲ, ਹਰਵਿੰਦਰ ਸਿੰਘ 43, ਬਲਵਿੰਦਰ ਕੌਰ 61, ਗੁਰਵਿੰਦਰ ਸਿੰਘ 42, ਆਰਸ਼ਦੀਪ ਸਿੰਘ 12, ਅਤੇ ਅਬਦੁਲ ਰਜ਼ਾਕ 42, ਸ਼ਾਮਿਲ ਹਨ।
coronavirus
ਦੱਸ ਦੱਈਏ ਕਿ ਇਨ੍ਹਾਂ ਮਰੀਜ਼ਾਂ ਦਾ ਗਿਆਨ ਸਾਗਰ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਫਿਲਹਾਲ ਇਨ੍ਹਾਂ ਨੂੰ ਘਰ ਨਹੀਂ ਭੇਜਿਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਰੇਨੂੰ ਨੇ ਦੱਸਿਆ ਕਿ 6 ਅਪ੍ਰੈਲ ਨੂੰ ਇਨ੍ਹਾਂ ਦੀ ਰਿਪੋਰਟ ਪੌਜਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
Punjab Coronavirus
ਹੁਣ ਇਨ੍ਹਾਂ ਦੀ ਰਿਪੋਰਟ ਨੈਗਟਿਵ ਆਉਂਣ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਮਰੀਜ਼ਾਂ ਦਾ ਇਲਾਜ਼ ਕਰ ਰਹੇ ਮੈਡੀਕਲ ਸਟਾਫ ਦੀ ਡਾ. ਰੇਨੂੰ ਵੱਲੋਂ ਪ੍ਰਸੰਸ਼ਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਥੇ ਸਰਕਾਰੀ ਡਾਕਟਰਾਂ ਅਤੇ ਮੈਡੀਕਲ ਸਟਾਫ ਤੋਂ ਇਲਾਵਾ ਗਿਆਨ ਸਾਗਰ ਹਸਪਤਾਲ ਦਾ ਸਟਾਫ ਵੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਪੂਰੀ ਲਗਨ ਨਾਲ ਉਨ੍ਹਾਂ ਦਾ ਸਹਿਯੋਗ ਦੇ ਰਿਹੇ ਹਨ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।