ਹੌਟਸਪੌਟ ਤੇ ਸੀਮਤ ਜ਼ੋਨ ਵਾਲੇ ਖੇਤਰਾਂ ‘ਚ ਉਦਯੋਗਿਕ ਗਤੀਵਿਧੀ ਦੀ ਆਗਿਆ ਨਾ ਦੇਣ ਦੇ ਨਿਰਦੇਸ਼
Published : Apr 21, 2020, 7:12 am IST
Updated : Apr 21, 2020, 8:08 am IST
SHARE ARTICLE
Photo
Photo

ਕਿਹਾ, ਦੂਜੇ ਜ਼ੋਨਾਂ ਵਿਚ ਸੂਬਾ ਸਰਕਾਰ ਦੇ ਪਹਿਲੇ ਫੈਸਲੇ ਅਨੁਸਾਰ ਉਦਯੋਗਿਕ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ

ਚੰਡੀਗੜ੍ਹ:  ਕੇਂਦਰ ਸਰਕਾਰ ਵੱਲੋਂ ਲੌਕਡਾਊਨ ਵਿੱਚ ਢਿੱਲ ਦੀ ਆਗਿਆ ਦੇਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੱਧਰੀ ਕਰਫਿਊ ਵਿੱਚ ਕੋਈ ਢਿੱਲ ਨਾ ਦੇਣ ਦੇ ਆਪਣੇ ਫੈਸਲੇ ਦੇ ਮੱਦੇਨਜ਼ਰ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਗੈਰ ਸੀਮਤ (ਨਾਨ ਕੰਟੇਨਮੈਂਟ) ਜ਼ੋਨਾਂ ਵਿੱਚ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਸੂਬਾ ਸਰਕਾਰ ਵੱਲੋਂ ਪਹਿਲਾ ਜਾਰੀ ਆਦੇਸ਼ਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਹੋਵਗੀ। 

file photofile photo

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਰਿਹਾਇਸ਼ ਦੇ ਸਹੂਲਤ ਦੇਣ ਵਾਲੇ ਕੁਝ ਯੂਨਿਟਾਂ ਨੂੰ ਚਲਾਉਣ ਦੀ ਆਗਿਆ ਦੇਣ ਦੇ ਅਨੁਕੂਲ ਹੀ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਵੱਲੋਂ ਪੰਜਾਬ ਦੇ ਸੁਝਾਅ ਮੰਨ ਲਏ ਗਏ ਹਨ।

Modi govt release covid 19 warriors data to fight against corona virus lock downPhoto

ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਐਤਵਾਰ ਨੂੰ ਐਲਾਨ ਕੀਤਾ ਸੀ ਕਿ 3 ਮਈ ਤੱਕ ਸੂਬੇ ਵਿੱਚ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ, ਅੱਜ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਸੀਮਤ ਵਾਲੇ ਜ਼ੋਨਾਂ ਅਤੇ ਸਥਾਨਕ ਪ੍ਰਸ਼ਾਸਨ ਅਨੁਸਾਰ ਹੌਟਸਪੌਟ ਵਜੋਂ ਵਿਕਸਤ ਹੋ ਰਹੇ ਇਲਾਕਿਆਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ 'ਤੇ ਰੋਕ ਲਗਾ ਦਿੱਤੀ ਜਾਵੇ ਜਿਨ੍ਹਾਂ ਨਾਲ ਕੋਵਿਡ-19 ਮਹਾਮਾਰੀ ਫੈਲਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ 18 ਅਪਰੈਲ ਨੂੰ ਜਾਰੀ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਦੀ ਬਾਰੀਕੀ ਨਾਲ ਪਾਲਣਾ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਗੈਰ ਸੀਮਤ ਵਾਲੇ ਜ਼ੋਨਾਂ ਵਿੱਚ ਉਦਯੋਗਿਕ ਯੂਨਿਟਾਂ ਨੂੰ ਖੁੱਲ੍ਹਵਾਉਣ ਵਿੱਚ ਸਹਿਯੋਗ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼ਰਤਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

Captain s appeal to the people of punjabPhoto

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਦੱਸਿਆ ਕਿ ਸਿਹਤ ਸੁਰੱਖਿਆ ਸਬੰਧੀ ਸਾਰੀਆਂ ਸਲਾਹਕਾਰੀਆਂ ਦੀ ਸਾਵਧਾਨੀ ਨਾਲ ਪਾਲਣਾ ਸਮੇਤ ਠਹਿਰਨ, ਆਵਾਜਾਈ ਅਤੇ ਭੋਜਨ ਦੇ ਪ੍ਰਬੰਧਾਂ ਦੇ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਤੈਅ ਕੀਤੀਆਂ ਸ਼ਰਤਾਂ ਨੂੰ ਸਖਤੀ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਪਰਵਾਸੀ ਮਜ਼ਦੂਰਾਂ ਸਮੇਤ ਕਾਮਿਆਂ ਦੀ ਦੁਰਦਸ਼ਾ ਪ੍ਰਤੀ ਬਹੁਤ ਚਿੰਤਤ ਹੈ ਅਤੇ ਪੰਜਾਬ ਦੇ ਉਦਯੋਗ ਵਿੱਚ ਬਹੁਤੀਆਂ ਸੂਖਮ ਅਤੇ ਛੋਟੀਆਂ ਇਕਾਈਆਂ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ,''ਅਸੀਂ ਇਹ ਯਕੀਨੀ ਬਣਾਉਣ ਦੀ ਲੋੜ ਤੋਂ ਵੀ ਪੂਰੀ ਤਰ੍ਹਾਂ ਸੁਚੇਤ ਹਾਂ ਕਿ ਸੂਬੇ ਵਿੱਚ ਲਾਏ ਗਏ ਕਰਫਿਊ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਕੀਤੀ ਹੈ, ਇਸ ਲਈ ਕੁਝ ਹੋਰ ਸਮਾਂ ਜਾਰੀ ਰਹਿਣ ਦੀ ਜ਼ਰੂਰਤ ਹੈ।''

FactoryPhoto

ਉਹਨਾਂ ਕਿਹਾ ਕਿ 18 ਅਪਰੈਲ ਨੂੰ ਜਾਰੀ ਕੀਤੀਆਂ ਵਿਸਥਾਰਤ ਹਦਾਇਤਾਂ ਵੀ ਇਸੇ ਪਿਛੋਕੜ ਵਿੱਚ ਸਨ ਅਤੇ ਇਹਨਾਂ ਦਾ ਉਦੇਸ਼ ਉਦਯੋਗਿਕ ਯੂਨਿਟਾਂ ਨੂੰ ਖੋਲ੍ਹਣ ਦੀ ਸੁਵਿਧਾ ਦੇਣਾ ਸੀ ਜਿਨ੍ਹਾਂ ਨੂੰ 15 ਅਪਰੈਲ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਵੇਂ ਨਿਰਦੇਸ਼ਾਂ ਮੁਤਾਬਕ ਇਜਾਜ਼ਤ ਦਿੱਤੀ ਗਈ ਸੀ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਨਅਤੀ ਅਤੇ ਹੋਰ ਹੋਰ ਸਬੰਧਤ ਅਦਾਰਿਆਂ/ਗਤੀਵਿਧੀਆਂ ਲਈ ਕਾਫੀ ਮਾਤਰਾ ਵਿੱਚ ਪਾਸ ਜਾਰੀ ਕੀਤੇ ਜਾ ਸਕਦੇ ਹਨ ਜੋ 20 ਅਪਰੈਲ, 2020 ਤੋਂ ਲਾਗੂ ਹੋਣਗੇ। ਇਹਨਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਰਕਰਾਂ ਦੇ ਠਹਿਰਨ ਤੇ ਆਵਾਜਾਈ ਸਬੰਧੀ ਸ਼ਰਤਾਂ ਦੀ ਸਖਤੀ ਨਾਲ ਪਾਲਣਾ ਨਾਲ ਕਾਰਜ ਆਰੰਭਣ ਦੀ ਇਜਾਜ਼ਤ ਦਿੱਤੀ ਗਈ ਹੈ।

Captain Amarinder singhCaptain Amarinder singh

ਇਹ ਜ਼ਿਕਰਯੋਗ ਹੈ ਕਿ ਉਦਯੋਗਿਕ ਯੂਨਿਟਾਂ ਦੀਆਂ ਵੱਖ-ਵੱਖ 11 ਸ਼੍ਰੇਣੀਆਂ ਨੂੰ ਕੰਮ ਕਰਨ ਦੀ ਇਜਾਜ਼ਤ ਇਸ ਸ਼ਰਤ 'ਤੇ ਹੋਵੇਗੀ ਕਿ ਜੇਕਰ ਉਦਯੋਗਿਕ ਯੂਨਿਟ ਵਿੱਚ 10 ਜਾਂ ਇਸ ਤੋਂ ਵੱਧ ਵਿਅਕਤੀ ਕੰਮ ਕਰਦੇ ਹਨ ਤਾਂ ਯੂਨਿਟ ਦੇ ਅਹਾਤੇ ਜਾਂ ਨੇੜਲੀ ਇਮਾਰਤ ਵਿੱਚ ਕਾਮਿਆਂ ਦੇ ਠਹਿਰਨ ਦੀ ਵਿਵਸਥਾ ਕਰਨੀ ਹੋਵੇਗੀ। ਵਰਕਰਾਂ ਦੇ ਆਉਣ-ਜਾਣ ਲਈ ਯੂਨਿਟ ਦੇ ਮਾਲਕਾਂ ਵੱਲੋਂ ਵਿਸ਼ੇਸ਼ ਤੌਰ 'ਤੇ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ।

Nurse Photo

ਇਸੇ ਤਰ੍ਹਾਂ ਕੁਝ ਸ਼ਰਤਾਂ ਨਾਲ ਨਿਰਮਾਣ ਪ੍ਰਾਜੈਕਟਾਂ ਦੀ ਇਜਾਜ਼ਤ ਵੀ ਦਿੱਤੀ ਗਈ ਹੈ ਜਿਸ ਤੋਂ ਭਾਵ ਰੇਤਾ-ਬੱਜਰੀ ਦੇ ਖਣਨ ਅਤੇ ਇਸ ਦੀ ਢੋਆ-ਢੋਆਈ, ਸੀਮਿੰਟ ਤੇ ਸਟੀਲ ਦੀ ਵਿਕਰੀ ਨਾਲ ਸਬੰਧਤ ਗਤੀਵਿਧੀਆਂ ਦੀ ਵੀ ਆਗਿਆ ਹੈ, ਹਾਲਾਂਕਿ ਇਹਨਾਂ ਦੇ ਕੰਮ ਕਰਨ ਦੇ ਨਿਯਮਾਂ ਨੂੰ ਨਿਯਮਤ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement