ਸੀਐਮ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੋਵਿਡ-19 ਕੌਮੀ ਆਫਤਨ ਲਈ ਅੰਤਰਿਮ ਮੁਆਵਜ਼ੇ ਦੀ ਕੀਤੀ ਮੰਗ
Published : Apr 21, 2020, 6:06 pm IST
Updated : Apr 21, 2020, 6:07 pm IST
SHARE ARTICLE
Photo
Photo

ਸੂਬੇ ਦੇ ਸਰੋਤਾਂ 'ਚ ਚਿੰਤਾਜਨਤ ਪਾੜੇ ਦੀ ਪੂਰਤੀ ਲਈ ਚਾਰ ਮਹੀਨਿਆਂ ਦੇ ਜੀਐਸਟੀ ਬਕਾਏ ਦੇ 4400 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਆਫਤ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਕੋਲਅਪਰੈਲ ਮਹੀਨੇ ਵਾਸਤੇ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ 4400 ਕਰੋੜ ਰੁਪਏ ਦੀ ਬਕਾਇਆ ਪਈ ਜੀਐਸਟੀ ਦੀ ਰਾਸ਼ੀ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।

File PhotoFile Photo

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਚਾਰ ਮਹੀਨਿਆਂ ਦੀ ਜੀਐਸਟੀ ਦੀ 4400 ਕਰੋੜ ਰੁਪਏ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਸੂਬੇ ਨੂੰ ਸਰੋਤਾਂ ਵਿਚ ਆਈ ਰੁਕਾਵਟ ਦੂਰ ਕਰਨ ਵਿਚ ਮਦਦ ਮਿਲ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੌਕਡਾਊਨ ਦੇ ਚੱਲਦਿਆਂ ਸਾਰੇ ਸੂਬੇ ਵੱਡੇ ਵਿੱਤੀ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ।

Amit Shah Photo

ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕੋਵਿਡ-19 ਕਾਰਨ ਹੋਏ ਮਾਲੀਏ ਘਾਟੇ ਦੀ ਪੂਰਤੀ ਲਈ ਜ਼ਰੂਰ ਮੁਆਵਜ਼ਾ ਰਾਸ਼ੀ ਜਾਰੀ ਕਰੇ। ਅਪਰੈਲ ਮਹੀਨੇ ਵਿਚ 3000 ਕਰੋੜ ਰੁਪਏ ਘਾਟੇ ਦੇ ਅਨੁਮਾਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਨੁਕਸਾਨ ਦਾ ਵਿਸਥਾਰਤ ਮੁਲਾਂਕਣ ਅਤੇ ਰਾਹਤ ਤੇ ਮੁੜ ਵਸੇਲੇ ਲਈ ਫੰਡਾਂ ਦੀ ਮੰਗ ਸਹੀ ਸਮੇਂ 'ਤੇ ਜਮ੍ਹਾਂ ਕਰਵਾ ਦਿੱਤੀ ਜਾਵੇਗੀ।''

Captain Amarinder singhCaptain Amarinder singh

ਉਹਨਾਂ ਜ਼ੋਰ ਦੇ ਕੇ ਕਿਹਾ, ''ਭਾਰਤ ਸਰਕਾਰ ਨੂੰ ਅੰਤਰਿਮ ਰਾਹਤ ਤੁਰੰਤ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਕੋਵਿਡ-19 ਖਿਲਾਫ ਚੱਲ ਰਹੀ ਜੰਗ ਕਿਸੇ ਵੀ ਹਾਲਤ ਵਿਚ ਢਿੱਲੀ ਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਰਾਹਤ ਕਾਰਜਾਂ ਦੇ ਉਪਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਖਜ਼ਾਨੇ 'ਤੇ ਇਸ ਵੇਲੇ ਕਾਫੀ ਭਾਰ ਪਿਆ ਹੋਇਆ ਹੈ ਜਿਹੜਾ ਨਿਰੰਤਰ ਵਧਦਾ ਹੀ ਜਾਣਾ ਹੈ ਕਿਉਂਕਿ ਮੁਕੰਮਲ ਲੌਕਡਾਊਨ ਦੇ ਚੱਲਦਿਆਂ ਵਪਾਰ, ਕਾਰੋਬਾਰ ਤੇ ਉਦਯੋਗ ਬੰਦ ਹੋਣ ਕਰਨ ਮਾਲੀਏ ਦੀ ਕੋਈ ਪ੍ਰਾਪਤੀ ਨਹੀਂ ਹੋ ਰਹੀ ਹੈ।

GSTPhoto

ਸੂਬਾ ਸਰਕਾਰ ਨੇ ਸੂਬੇ ਦੇ 2020-21 ਬਜਟ ਵਿਚ ਅਪਰੈਲ ਮਹੀਨੇ ਲਈ 3360 ਕਰੋੜ ਦੇ ਮਾਲੀਏ ਦੀ ਪ੍ਰਾਪਤੀ ਦਾ ਅਨੁਮਾਨ ਲਾਇਆ ਸੀ ਜਿਸ ਵਿਚ ਜੀਐਸਟੀ ਦਾ 1322 ਕਰੋੜ ਰੁਪਏ, ਪੈਟਰੋਲੀਅਮ ਉਤਪਾਦਾਂ 'ਤੇ ਵੈਟ ਦਾ 465 ਕਰੋੜ ਰੁਪਏ, ਸੂਬਾਈ ਆਬਕਾਰੀ ਮਾਲੀਏ ਦਾ 521 ਕਰੋੜ ਰੁਪਏ, ਮੋਟਰ ਵਹੀਕਲ ਟੈਕਸ ਦਾ 198 ਕਰੋੜ ਰੁਪਏ, ਬਿਜਲੀ ਕਰ ਦਾ 243 ਕਰੋੜ ਰੁਪਏ, ਸਟੈਂਪ ਡਿਊਟੀ ਦਾ 219 ਕਰੋੜ ਰੁਪਏ ਅਤੇ ਗੈਰ ਕਰਾਂ ਤੋਂ ਮਾਲੀਆ 392 ਕਰੋੜ ਰੁਪਏ ਸ਼ਾਮਲ ਸੀ।

PhotoPhoto

ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਹ ਪ੍ਰਾਪਤੀਆਂ ਕਾਫੀ ਘਟਣ ਆਉਣ ਦੀ ਉਮੀਦ ਹੈ ਕਿਉਂਕਿ ਲੌਕਡਾਊਨ ਦੇ ਕਾਰਨ ਸੂਬੇ ਵਿਚ ਬਹੁਤੀਆਂ ਆਰਥਿਕ ਗਤੀਵਿਧੀਆਂ ਠੱਪ ਪਈਆਂ ਹਨ। ਐਸਜੀਐਸਟੀ, ਆਈਜੀਐਸਟੀ, ਵੈਟ, ਆਬਕਾਰੀ, ਸਟੈਂਪ ਡਿਊਟੀ ਅਤੇ ਮੋਟਰ ਵਹੀਕਲ ਟੈਕਸਾਂ ਦੇ ਰੂਪ ਵਿਚ ਮਾਲੀਆ ਪ੍ਰਾਪਤੀਅ ਨਿਗੂਣੀਆਂ ਹਨ ਅਤੇ ਬਿਜਲੀ ਦੀ ਖਪਤ ਵਿੱਚ ਕਮੀ ਆਉਣ ਨਾਲ ਅਪਰੈਲ, 2020 ਦੌਰਾਨ ਬਿਜਲੀ ਡਿਊਟੀ ਦੇ ਅਨੁਮਾਨਿਤ ਮਾਲੀਏ ਵਿਚ ਵੀ 60 ਫੀਸਦੀ ਗਿਰਾਵਟ ਆਈ ਹੈ।

File PhotoFile Photo

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਦਸੰਬਰ 2019 ਤੋਂ ਲੈ ਕੇ ਮਾਰਚ 2020 ਤੱਕ ਬੀਤੇ ਚਾਰ ਮਹੀਨਿਆਂ ਦਾ ਸੂਬੇ ਦਾ ਲਗਪਗ 4400 ਕਰੋੜ ਰੁਪਏ ਦਾ ਜੀਐਸਟੀ ਮੁਆਵਜ਼ਾ ਵੀ ਕੇਂਦਰ ਸਰਕਾਰ ਵੱਲ ਬਕਾਇਆ ਖੜ੍ਹਾਂ ਹੈ। ਉਹਨਾਂ ਦੱਸਿਆ ਕਿ ਦੂਜੇ ਪਾਸੇ ਕਰਜ਼ ਵਿਵਸਥਾ, ਪੈਨਸ਼ਨਾਂ, ਤਨਖਾਹਾਂ ਤੇ ਕੋਵਿਡ-19 ਲਈ ਰਾਹਤ ਕਾਰਜਾਂ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਆਦਿ ਲਈ ਅਪਰੈਲ 2020 ਮਹੀਨੇ ਦਾ 7301 ਕਰੋੜ  ਰੁਪਏ ਦਾ ਬਜਟ ਹੈ ਜਿਸ ਦੇ ਨਤੀਜੇ ਵਜੋਂ ਆਉਣ ਵਾਲੇ ਮਾਲੀਏ ਅਤੇ ਪੱਕੇ ਖਰਚਿਆਂ ਦਰਮਿਆਨ ਵਸੀਲਿਆਂ ਦਾ ਵੱਡਾ ਪਾੜਾ ਹੈ।

Captain s appeal to the people of punjabPhoto

ਸੂਬੇ ਦੀ ਨਾਜ਼ੁਕ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੜਾਅਵਾਰ ਢੰਗ ਨਾਲ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਤਾਂ ਕਿ ਵੈਟ ਅਤੇ ਆਬਕਾਰੀ ਮਾਲੀਆ ਜੁਟਾਇਆ ਜਾ ਸਕੇ। ਉਹਨਾਂ ਕਿਹਾ,''ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਅਤੇ ਹੋਰ ਕਦਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਪੜਾਅਵਾਰ ਢੰਗ ਰਾਹੀਂ ਕੁਝ ਇਲਾਕਿਆਂ ਵਿਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਲਈ ਸੂਬੇ ਨੂੰ ਫੈਸਲਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।''

Amit Shah Photo

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਕੋਵਿਡ-19 'ਤੇ ਕਾਬੂ ਪਾਉਣ ਲਈ ਰਾਹਤ ਕਾਰਜਾਂ ਅਤੇ ਸਿਹਤ ਸੰਭਾਲ ਕਦਮਾਂ ਵਿਚ ਹੋਰ ਤੇਜ਼ੀ ਲਿਆਉਣ ਵਿਚ ਮਦਦ ਮਿਲੇਗੀ ਅਤੇ ਇਸ ਤੋਂ ਇਲਾਵਾ ਪੱਕੀਆਂ ਦੇਣਦਾਰੀਆਂ ਅਤੇ ਰੋਜ਼ਮੱਰਾ ਦੇ ਹੋਰ ਖਰਚੇ, ਜੇਕਰ ਸਾਰੇ ਨਹੀਂ ਤਾਂ ਘੱਟੋ-ਘੱਟ ਕੁਝ ਤਾਂ ਨਿਪਟਾਏ ਜਾ ਸਕਣ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਬਾਰੇ ਛੇਤੀ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਉਹਨਾਂ ਨੂੰ ਕੋਵਿਡ-19 'ਤੇ ਕਾਬੂ ਪਾਉਣ ਅਤੇ ਪ੍ਰਭਾਵੀ ਪ੍ਰਬੰਧਨ ਰਾਹੀਂ ਮੌਜੂਦਾ ਸੰਕਟ ਵਿਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ ਦੇ ਯਤਨਾਂ ਨੂੰ ਸੂਬੇ ਵੱਲੋਂ ਪੂਰਨ ਅਤੇ ਨਿਰੰਤਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement