ਧਮਕੀਆਂ ਦੇਣ ਵਾਲੇ ਨੌਜਵਾਨ ਵਿਰੁਧ ਪਰਚਾ ਦਰਜ
Published : Apr 21, 2020, 10:10 am IST
Updated : May 4, 2020, 3:03 pm IST
SHARE ARTICLE
File Photo
File Photo

ਥਾਣਾ ਘੁਮਾਣ ਦੀ ਪੁਲਿਸ ਨੇ ਧਮਕੀਆਂ ਦੇਣ ਵਾਲੇ ਨੌਜਵਾਨ ਵਿਰੁਧ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਪੁਲਿਸ ਨੂੰ ਦਿਤੀ ਜਾਣਕਾਰੀ ਵਿਚ ਪੀੜਤ ਲੜਕੀ ਨੇ ਦਸਿਆ

ਬਟਾਲਾ, 20 ਅਪ੍ਰੈਲ (ਮੋਹਨ ਸਿੰਘ ਬਰਿਆਰ): ਥਾਣਾ ਘੁਮਾਣ ਦੀ ਪੁਲਿਸ ਨੇ ਧਮਕੀਆਂ ਦੇਣ ਵਾਲੇ ਨੌਜਵਾਨ ਵਿਰੁਧ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਪੁਲਿਸ ਨੂੰ ਦਿਤੀ ਜਾਣਕਾਰੀ ਵਿਚ ਪੀੜਤ ਲੜਕੀ ਨੇ ਦਸਿਆ ਕਿ ਉਹ ਇਕ ਸਰਕਾਰੀ ਸਕੂਲ ਵਿਚ 12ਵੀਂ ਕਲਾਸ ’ਚ ਪੜ੍ਹਦੀ ਹੈ ਅਤੇ ਬੀਤੀ 15 ਅਪ੍ਰੈਲ ਦੀ ਦੁਪਹਿਰ ਨੂੰ ਉਹ ਅਪਣੇ ਘਰੋਂ ਤਾਏ ਦੇ ਘਰ ਵਲ ਜਾ ਰਹੀ ਸੀ ਕਿ ਰਸਤੇ ਵਿਚ ਸੁਖਬੀਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਦਕੋਹਾ ਅਪਣੇ ਗੇਟ ਦੇ ਅੱਗੇ ਖੜਾ ਸੀ, ਨੇ ਉਸ ਨੂੰ ਬੁਰੀ ਨੀਅਤ ਨਾਲ ਬਾਂਹ ਤੋਂ ਫੜ ਕੇ ਅਪਣੇ ਘਰ ਅੰਦਰ ਖਿੱਚਣ ਦੀ ਕੋਸ਼ਿਸ਼ ਕੀਤੀ। ਉਸ ਨੇ ਉਕਤ ਨੌਜਵਾਨ ਦਾ ਵਿਰੋਧ ਕੀਤਾ ਅਤੇ ਘਰ ਵਾਪਸ ਪਰਤ ਆਈ ਜਦਕਿ ਉਕਤ ਨੌਜਵਾਨ ਨੇ ਉਸ ਦੀਆਂ ਫ਼ੋਟੋਆਂ ਵੀ ਅਪਣੇ ਫ਼ੋਨ ’ਤੇ ਖਿੱਚੀਆਂ ਸਨ। ਲੜਕੀ ਨੇ ਘਰ ਆ ਕੇ ਅਪਣੇ ਮਾਪਿਆਂ ਨੂੰ ਸਾਰੀ ਗੱਲ ਦੱਸੀ ਤਾਂ ਉਸ ਦੇ ਮਾਤਾ-ਪਿਤਾ ਉਕਤ ਨੌਜਵਾਨ ਦੇ ਘਰ ਉਲਾਂਭਾ ਦੇਣ ਗਏ ਜਿਥੇ ਨੌਜਵਾਨ ਨੇ ਉਸ ਦੇ ਮਾਪਿਆਂ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿਤੀਆਂ। ਤਫ਼ਤੀਸ਼ੀ ਅਫਸਰ ਇੰਸਪੈਕਟਰ ਨਰਿੰਦਰ ਕੌਰ ਨੇ ਕਾਰਵਾਈ ਕਰਦਿਆਂ ਪੀੜਤ ਲੜਕੀ ਦੇ ਬਿਆਨਾਂ ’ਤੇ ਉਕਤ ਨੌਜਵਾਨ ਵਿਰੁਧ ਥਾਣਾ ਘੁਮਾਣ ’ਚ ਮਾਮਲਾ ਦਰਜ ਕਰਨ ਤੋਂ ਬਾਅਦ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement