ਪੁਲਿਸ ਇੰਸਪੈਕਟਰ ਨੇ ਦੋ ਪੁੱਤਰਾਂ ਨੂੰ ਮਾਰੀ ਗੋਲੀ
Published : Apr 21, 2020, 8:41 am IST
Updated : May 4, 2020, 3:04 pm IST
SHARE ARTICLE
File Photo
File Photo

ਹਰਿਆਣਾ ਦੇ ਕੈਥਲ ਜ਼ਿਲੇ ਦੀ ਪੁਲਿਸ ਲਾਈਨ ਵਿਚ ਤਾਇਨਾਤ ਇੰਸਪੈਕਟਰ ਸਤਵੀਰ ਨੇ ਆਪਣੇ ਦੋਹਾਂ ਪੁੱਤਰਾਂ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਇਕ ਲੜਕੇ

ਕੈਥਲ, 20 ਅਪ੍ਰੈਲ : ਹਰਿਆਣਾ ਦੇ ਕੈਥਲ ਜ਼ਿਲੇ ਦੀ ਪੁਲਿਸ ਲਾਈਨ ਵਿਚ ਤਾਇਨਾਤ ਇੰਸਪੈਕਟਰ ਸਤਵੀਰ ਨੇ ਆਪਣੇ ਦੋਹਾਂ ਪੁੱਤਰਾਂ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਇਕ ਲੜਕੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸੇ ਸਮੇਂ ਬਚਾਅ ਲਈ ਆਈਆਂ ਦੋਵੇਂ ਨੂੰਹਾਂ ਵੀ ਜ਼ਖਮੀ ਹੋ ਗਈਆਂ। ਜ਼ਖਮੀ ਬੇਟੇ ਅਤੇ ਦੋ ਨੂੰਹਾਂ ਨੂੰ ਗੰਭੀਰ ਹਾਲਤ ਵਿੱਚ ਰੋਹਤਕ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।

ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀ ਥਾਣੇਦਾਰ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 12 ਵਜੇ ਇੰਸਪੈਕਟਰ ਦਾ ਲੜਕਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਇੰਸਪੈਕਟਰ ਨੇ ਆਪਣਾ ਲਾਇਸੈਂਸ ਰਿਵਾਲਵਰ ਤਾਣ ਲਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਵਿਚ ਇਕ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਮੇਂ ਦੌਰਾਨ ਦੋਵੇਂ ਨੂੰਹਾਂ ਵੀ ਬਚਾਅ ਲਈ ਆ ਗਈਆਂ। ਬਚਾਅ ਦੌਰਾਨ ਉਨਾਂ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।

File photoFile photo

ਦੋਸ਼ੀ ਪੁਲਿਸ ਇੰਸਪੈਕਟਰ ਕੁਆਰਟਰਾਂ ਵਿਚ ਰਹਿੰਦਾ ਸੀ। ਉਸਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਥਾਣਾ ਸਿਵਲ ਲਾਈਨ ਦੇ ਪ੍ਰਹਿਲਾਦ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਜ਼ਖਮੀਆਂ ਦੇ ਬਿਆਨ ਲੈਣ ਰੋਹਤਕ ਪੀਜੀਆਈ ਜਾ ਰਹੇ ਹਨ। ਤਾਂ ਹੀ ਪਤਾ ਚੱਲੇਗਾ ਕਿ ਇੰਸਪੈਕਟਰ ਨੇ ਅਜਿਹਾ ਕਦਮ ਕਿਉਂ ਉਠਾਇਆ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਇੰਸਪੈਕਟਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਦੱਸਣਯੋਗ ਹੈ ਕਿ ਤਾਲਾਬੰਦੀ ਸ਼ੁਰੂ ਹੋਣ ਤੋਂ ਬਾਅਦ ਹਰਿਆਣਾ ਪੁਲਿਸ ਦੇ ਕਈ ਕਰਮਚਾਰੀ ਤਣਾਅ ਵਿੱਚ ਨਜ਼ਰ ਆ ਰਹੇ ਹਨ। ਕਿਉਂਕਿ ਸਿਪਾਹੀ ਵਿਕਰਮ ਨੇ ਹਿਸਾਰ ਵਿਚ ਅਪਣੀ ਪਤਨੀ ਦਾ ਕਤਲ ਕਰ ਦਿੱਤਾ ਸੀ। ਐਤਵਾਰ ਨੂੰ ਗੁਰੂਗਰਾਮ ਵਿੱਚ ਤਾਇਨਾਤ ਇੰਸਪੈਕਟਰ ਨੇ ਖੁਦਕੁਸ਼ੀ ਕਰ ਲਈ। ਐਤਵਾਰ ਰਾਤ ਨੂੰ ਕੈਥਲ ਵਿੱਚ ਇੰਸਪੈਕਟਰ ਸਤਬੀਰ ਨੇ ਆਪਣੇ ਬੇਟਿਆਂ ‘ਤੇ ਗੋਲੀਆਂ ਚਲਾ ਦਿੱਤੀਆਂ।     (ਏਜੰਸੀ)
 

Location: India, Puducherry

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement