
ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਬੀਤੇ ਦਿਨ ਮੁੰਬਈ ਵਿਚ ਕੁੱਲ 53 ਪੱਤਰਕਾਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।
ਲੁਧਿਆਣਾ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਬੀਤੇ ਦਿਨ ਮੁੰਬਈ ਵਿਚ ਕੁੱਲ 53 ਪੱਤਰਕਾਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਮੀਡੀਆ ਕਰਮੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੁਧਿਆਣਾ ਪ੍ਰਸ਼ਾਸਨ ਵੱਲੋਂ ਮੀਡੀਆ ਕਰਮੀਆਂ ਦੇ ਰੈਪਿਡ ਟੈਸਟ ਕਰਵਾਉਣ ਦਾ ਫੈਸਲਾ ਲਿਆ ਗਿਆ।
File Photo
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਮੀਡੀਆ ਕਰਮੀ ਸਮਾਜ ਦਾ ਬਹੁਤ ਹੀ ਅਹਿਮ ਹਿੱਸਾ ਹਨ। ਮੌਜੂਦਾ ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਤੱਕ ਹਰ ਤਰ੍ਹਾਂ ਦੀ ਸੂਚਨਾ ਪਹੁੰਚਾਉਣ ਵਿਚ ਇਹਨਾਂ ਦਾ ਬਹੁਤ ਵੱਡਾ ਯੋਗਦਾਨ ਹੈ।
Photo
ਉਹਨਾਂ ਕਿਹਾ ਕਿ ਮੀਡੀਆ ਕਰਮੀ ਅਪਣੀ ਜਾਨ ਨੂੰ ਖਤਰੇ ਵਿਚ ਪਾ ਕੇ ਕਵਰੇਜ਼ ਕਰ ਰਹੇ ਹਨ, ਇਸ ਕਰ ਕੇ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਮੀਡੀਆ ਕਰਮੀਆਂ ਦੇ ਰੈਪਿਡ ਟੈਸਟ ਕਰਵਾਉਣ ਦਾ ਫੈਸਲਾ ਲਿਆ ਹੈ। ਉਹਨਾਂ ਦੱਸਿਆ ਕਿ ਜਿਨ੍ਹਾਂ ਮੀਡੀਆ ਕਰਮੀਆਂ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਵੱਲੋਂ ਕਰਫਿਊ ਪਾਸ ਜਾਰੀ ਕੀਤੇ ਗਏ ਹਨ, ਉਹ ਸਥਾਨਕ ਸਿਵਲ ਹਸਪਤਾਲ ਦੇ ਕਮਰਾ ਨੰਬਰ 18 ਵਿਚ ਜਾ ਕੇ ਅਪਣਾ ਟੈਸਟ ਕਰਵਾ ਸਕਦੇ ਹਨ।
File Photo
ਉਹਨਾਂ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਹਰ ਰੋਜ਼ 50 ਤੋਂ 100 ਮੀਡੀਆ ਕਰਮੀਆਂ ਦੇ ਟੈਸਟ ਕਰਵਾਏ ਜਾਣਗੇ। ਇਹ ਟੈਸਟ ਕਰਫਿਊ ਪਾਸ ਦੇ ਕ੍ਰਮ ਨੰਬਰ ਅਨੁਸਾਰ ਹੀ ਕੀਤੇ ਜਾਣਗੇ।
File Photo
ਇਸ ਦੇ ਨਾਲ ਹੀ ਉਹਨਾਂ ਨੇ ਮੀਡੀਆ ਕਰਮੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਅਪਣੇ ਆਪ ਅਤੇ ਪਰਿਵਾਰਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਕੋਸ਼ਿਸ਼ ਕਰਨ ਕੇ ਘਰਾਂ ਜਾਂ ਅਦਾਰਿਆਂ ਅੰਦਰ ਬੈਠ ਕੇ ਹੀ ਰਿਪੋਰਟਿੰਗ ਕਰਨ।