ਕਿਸਾਨਾਂ ਨੂੰ  ਅੱਜ ਤਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੁੱਕੀ ਹੈ ਸਿੱਧੀ ਅਦਾਇਗੀ :ਭਾਰਤ ਭੂਸ਼ਣ ਆਸ਼ੂ
Published : Apr 21, 2021, 7:54 am IST
Updated : Apr 21, 2021, 7:54 am IST
SHARE ARTICLE
image
image

ਕਿਸਾਨਾਂ ਨੂੰ  ਅੱਜ ਤਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੁੱਕੀ ਹੈ ਸਿੱਧੀ ਅਦਾਇਗੀ : ਭਾਰਤ ਭੂਸ਼ਣ ਆਸ਼ੂ


ਸੂਬੇ ਦੀਆਂ ਮੰਡੀਆਂ ਵਿਚ 54 ਲੱਖ ਮੀਟਰਕ ਟਨ ਕਣਕ ਦੀ ਹੋਈ ਆਮਦ

ਚੰਡੀਗੜ੍ਹ, 20 ਅਪ੍ਰੈਲ (ਭੁੱਲਰ):  ਪੰਜਾਬ ਰਾਜ ਦੇ ਕਿਸਾਨਾਂ ਨੂੰ  ਕਣਕ ਦੀ ਖ਼ਰੀਦ ਸਬੰਧੀ ਅੱਜ ਤਕ ਡਾਇਰੈਕਟ ਬੈਨੀਫ਼ਿਟ ਟ੍ਰਾਂਸਫ਼ਰ (ਡੀ.ਬੀ.ਟੀ) ਸਕੀਮ ਤਹਿਤ    2600 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਕਤ ਜਾਣਕਾਰੀ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਅੱਜ ਇਥੇ ਦਿਤੀ ਗਈ | 
ਉਨ੍ਹਾਂ ਦਸਿਆ ਕਿ ਬੀਤੇ ਕਲ ਤਕ 1141 ਕਰੋੜ ਰੁਪਏ ਦੀਆਂ ਅਦਾਇਗੀਆਂ ਕਰ ਦਿਤੀਆਂ ਗਈਆਂ ਸਨ, 1500 ਕਰੋੜ ਰੁਪਏ ਅੱਜ ਤਕ ਕਲੀਅਰ ਹੋ ਗਏ ਹਨ ਅਤੇ ਕਲ ਤਕ ਕੁਲ 4200 ਕਰੋੜ ਰੁਪਏ ਦੀਆਂ ਅਦਾਇਗੀਆਂ ਨੂੰ  ਵੀ ਕਲੀਅਰ ਕਰ ਦਿਤਾ ਜਾਵੇਗਾ | ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ  ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਪੈਦਾਵਾਰ ਕੀਤੀ ਕਣਕ ਦਾ ਇਕ-ਇਕ ਦਾਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਹਰ ਹੀਲੇ ਖ਼ਰੀਦਿਆ ਜਾਵੇਗਾ | ਭਾਰਤ ਭੂਸ਼ਣ ਆਸ਼ੂ ਵਲੋਂ ਜਾਰੀ ਪ੍ਰੈੱਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ 54 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਪਹਿਲਾਂ ਹੀ 50 ਲੱਖ ਮੀਟਰਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 20 ਲੱਖ ਮੀਟਰਕ ਟਨ ਕਣਕ ਪਹਿਲਾਂ ਹੀ ਵੱਖ-ਵੱਖ ਸਰਕਾਰੀ ਏਜੰਸੀਆਂ ਵਲੋਂ ਚੁਕਾਈ ਕੀਤੀ ਗਈ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਖ਼ਰੀਦ ਅਤੇ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ | 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement