ਕਿਸਾਨ ਜਥੇਬੰਦੀਆਂ ਵਲੋਂ 'ਮੁੜ ਦਿੱਲੀ ਚੱਲੋ' ਦਾ ਸੱਦਾ, ਦਰਜਨਾਂ ਕਾਫ਼ਲੇ ਹੋਏ ਰਵਾਨਾ
Published : Apr 21, 2021, 7:55 am IST
Updated : Apr 21, 2021, 7:55 am IST
SHARE ARTICLE
image
image

ਕਿਸਾਨ ਜਥੇਬੰਦੀਆਂ ਵਲੋਂ 'ਮੁੜ ਦਿੱਲੀ ਚੱਲੋ' ਦਾ ਸੱਦਾ, ਦਰਜਨਾਂ ਕਾਫ਼ਲੇ ਹੋਏ ਰਵਾਨਾ


ਅਡਾਨੀਆਂ ਦੀ ਖ਼ੁਸ਼ਕ-ਬੰਦਰਗਾਹ 'ਤੇ ਰਾਤ ਦੇ ਧਰਨੇ ਵਿਚ ਵੀ ਡਟੀਆਂ ਕਿਸਾਨ ਬੀਬੀਆਂ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ): ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ 'ਚ ਲਗਾਤਾਰ ਕੇਂਦਰ-ਸਰਕਾਰ ਵਿਰੁਧ ਨਾਹਰੇ ਗੂੰਜ ਰਹੇ ਹਨ | ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਨੇ ਮੋਰਚਿਆਂ 'ਤੇ ਇਕੱਠ ਬਣਾਇਆ ਹੋਇਆ ਹੈ | ਕਿਸਾਨ-ਜਥੇਬੰਦੀਆਂ ਵਲੋਂ 'ਮੁੜ ਦਿੱਲੀ ਚੱਲੋ' ਦਾ ਸੱਦਾ ਦਿੰਦਿਆਂ ਬਠਿੰਡਾ, ਮਾਨਸਾ, ਸੰਗਰੂਰ, ਮਾਨਸਾ, ਪਟਿਆਲਾ, ਫ਼ਿਰੋਜ਼ਪੁਰ ਤੋਂ ਦਰਜਨਾਂ ਕਾਫ਼ਲੇ ਟਿਕਰੀ ਅਤੇ ਸਿੰਘੂ ਬਾਰਡਰ, ਦਿੱਲੀ ਲਈ ਰਵਾਨਾ ਕੀਤੇ ਹਨ | 
ਪੰਜਾਬ ਭਰ 'ਚ 68 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਵਿਚ ਲਗਾਤਾਰ ਕੇਂਦਰ-ਸਰਕਾਰ ਵਿਰੁਧ ਨਾਹਰੇ ਗੂੰਜ ਰਹੇ ਹਨ | ਅੱਜ ਦਾ ਦਿਨ ਲੋਕ ਕਵੀ ਸੰਤ ਰਾਮ ਉਦਾਸੀ ਅਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ  ਸਮਰਪਤ ਰਿਹਾ |  ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਾਰੇ ਪਿੰਡਾਂ 'ਚੋਂ ਜਿੱਥੇ-ਜਿੱਥੇ ਵੀ ਹਾੜੀ ਦਾ ਕੰਮ ਨਿੱਬੜ ਗਿਆ ਹੈ, ਵੱਧ ਤੋਂ ਵੱਧ ਕਿਸਾਨ ਮਜ਼ਦੂਰ ਦਿੱਲੀ ਦੀਆਂ ਹੱਦਾਂ 'ਤੇ ਅੱਜ ਕਲ 'ਚ ਵੱਡੀ ਗਿਣਤੀ 'ਚ ਪਹੁੰਚਣ | 
ਉਨ੍ਹਾਂ ਕਿਹਾ ਕਿ ਕਿਸੇ ਵੀ ਸੰਭਾਵਤ ਖ਼ਤਰੇ ਦੇ ਮੱਦੇਨਜ਼ਰ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ | ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਾਰਪੋਰੇਟਾਂ ਦੇ ਦਬਾਅ ਹੇਠ ਕੇਂਦਰ-ਸਰਕਾਰ ਖੇਤੀ-ਕਾਨੂੰਨਾਂ ਨੂੰ  ਰੱਦ ਕਰਨ ਤੋਂ ਟਾਲਾ ਵੱਟ ਰਹੀ ਹੈ | ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਅੱਗੇ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਪੱਕੇ ਮੋਰਚੇ 'ਤੇ ਕਿਸਾਨ ਬੀਬੀਆਂ ਨੇ ਪਹਿਰਾ ਲਾ ਦਿਤਾ ਹੈ | 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement